ਲੁਧਿਆਣਾ: ਪੰਜਾਬ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀ ਹਨ। ਪੁਲਿਸ ਵਲੋਂ ਅਜਿਹੀਆਂ ਘਟਨਾਵਾਂ 'ਤੇ ਠੱਲ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਲੁਧਿਆਣਾ ਦੇ ਤਾਜਪੁਰ ਰੋਡ ਜਗਦੀਸ਼ ਪੁਰਾ 'ਚ ਖੁੱਲ੍ਹਦੀ ਨਜ਼ਰ ਆਈ। ਜਿਥੇ ਬਦਮਾਸ਼ਾਂ ਵਲੋਂ ਪ੍ਰਵਾਸੀ ਮਜ਼ਦੂਰ ਕੋਲੋਂ ਪਹਿਲਾਂ ਮੋਬਾਈਲ ਖੋਹਿਆ ਗਿਆ ਅਤੇ ਬਾਅਦ 'ਚ ਉਕਤ ਬਦਮਾਸ਼ਾਂ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਜ਼ਖ਼ਮੀ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਜਦੋਂ ਉਸਦਾ ਭਰਾ ਰੋਟੀ ਖਾ ਕੇ ਆ ਰਿਹਾ ਸੀ ਤਾਂ ਰਸਤੇ 'ਚ ਖੜੇ ਕੁਝ ਬਦਮਾਸ਼ਾਂ ਵਲੋਂ ਉਸ ਕੋਲੋਂ ਮੋਬਾਈਲ ਖੋਹ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ 'ਤੇ ਉਸਦੇ ਸਾਥੀ ਮੋਬਾਇਲ ਵਾਪਸ ਲੈਣ ਲਈ ਗਏ ਤਾਂ ਉਕਤ ਬਦਮਾਸ਼ਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਮਲੇ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਵਲੋਂ ਕਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਜ਼ਖ਼ਮੀਆਂ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਬਿਆਨ ਲਿਖ ਕੇ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ:Politics over Vaccination in punjab:ਕੋਰੋਨਾ ਕਾਲ 'ਚ ਪੰਜਾਬ ਸਰਕਾਰ ਨੇ ਕੀਤੀ ਕਮਾਈ!