ਲੁਧਿਆਣਾ: ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਨਾਲ ਮੁਲਾਕਾਤ ਕੀਤੀ।
ਦੱਸ ਦਈਏ ਕਿ ਜੇਲ੍ਹ ਵਿੱਚ ਰਹਿੰਦੇ ਸਮੇਂ ਬਿਕਰਮ ਮਜੀਠੀਆ ਦੀ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ ਸੀ। ਇਸੇ ਸਬੰਧ ਵਿੱਚ ਉਨ੍ਹਾਂ ਨੇ ਰਾਜੋਆਣਾ ਦੀ ਭੈਣ ਦੇ ਨਾਲ ਮੁਲਾਕਾਤ ਕੀਤੀ ਹੈ। ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਵਿੱਚ 5 ਮਹੀਨੇ ਦੇ ਕਰੀਬ ਬੰਦ ਰਹੇ ਸੀ ਜਿੱਥੇ ਬਲਵੰਤ ਸਿੰਘ ਰਾਜੋਆਣਾ ਪਹਿਲਾਂ ਤੋਂ ਹੀ ਬੰਦ ਸੀ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਦੱਸਿਆ ਕਿ ਉਨ੍ਹਾਂ ਦੀ ਜੇਲ੍ਹ ਵਿੱਚ ਰਾਜੋਆਣਾ ਦੇ ਨਾਲ ਮੁਲਾਕਾਤ ਹੋਈ ਸੀ। ਨਾਲ ਹੀ ਉਨ੍ਹਾਂ ਨੇ ਐਮਪੀ ਬਿੱਟੂ ਨੂੰ ਮੋਕਾ ਪ੍ਰਸਤ ਦੱਸਿਆ। ਨਾਲ ਹੀ ਕਿਹਾ ਕਿ ਵੋਟਾਂ ਨਾਲ ਕਿਸੇ ਨੂੰ ਤੋਲਣਾ ਨਹੀਂ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵੀ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣਾ ਚਾਹੁੰਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਉੱਤੇ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਜਲਦੀ ਹੋਣੀ ਚਾਹੀਦੀ ਹੈ। ਇਨ੍ਹਾਂ ਤੋਂ ਇਲਾਵਾ ਜਦੋ ਉਨ੍ਹਾਂ ਕੋਲੋਂ ਸਿੱਧੂ ਦੇ ਨਾਲ ਮੁਲਾਕਾਤ ਉੱਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਚੰਗੇ ਲੋਕਾਂ ਨੂੰ ਮਿਲਦੇ ਹਨ।
ਇਹ ਵੀ ਪੜੋ: ਮੁੜ ਸਵਾਲਾਂ ਵਿੱਚ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ ਮੋਬਾਇਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ