ਲੁਧਿਆਣਾ: ਭਾਜਪਾ ਦੇ ਵਰਕਰਾਂ ਨੇ ਇਕੱਠੇ ਹੋ ਕੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੀਤੇ ਦਿਨੀਂ ਰਾਜ ਭਰ ਵਿੱਚ ਭਾਜਪਾ ਦੇ ਆਗੂ ਤੇ ਕਿਸਾਨਾਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਿਆ ਕਰਦਿਆਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਕੁਝ ਗੁੰਡਾ ਅਨਸਰ ਲੋਕਾਂ ਦਾ ਸਾਥ ਦੇ ਰਹੀ ਹੈ।
ਇਹ ਵੀ ਪੜੋ: Red Fort Violence Case: ਦੀਪ ਸਿੱਧੂ ਸਮੇਤ ਹੋਰ ਮੁਲਜ਼ਮ ਅਦਾਲਤ ਵਿੱਚ ਹੋਏ ਪੇਸ਼
ਉਨ੍ਹਾਂ ਨੇ ਕਿਹਾ ਕਿ ਅੱਜ ਭਾਜਪਾ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਦੇਸ਼ ਵਿੱਚ ਕਾਂਗਰਸ ਦਾ ਵੀ ਵੱਡਾ ਹੱਥ ਹੈ। ਉੱਧਰ ਇਸ ਪ੍ਰਦਰਸ਼ਨ ਦੇ ਦੌਰਾਨ ਲੁਧਿਆਣਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਗਲ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਤੁਰੰਤ ਗੱਡੀ ’ਚ ਹਸਪਤਾਲ ਲਿਜਾਇਆ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੰਜਾਬ ਪੁਲੀਸ ਉਨ੍ਹਾਂ ਨੂੰ ਰੋਕਣ ਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਨੂੰ ਸੁਰੱਖਿਆ ਦੇ ਮੱਦੇਨਜ਼ਰ ਛੋਟਾ ਵੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਪੁਲੀਸ ਭਾਜਪਾ ਆਗੂਆਂ ਦੇਸ਼ ਦੀ ਸੁਰੱਖਿਆ ਨਹੀਂ ਕਰ ਸਕੀ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਘਰ ਦੇ ਵਿੱਚ ਲੁਕ ਕੇ ਉਹਨਾਂ ਨੇ ਆਪਣੀ ਜਾਨ ਬਚਾਈ ਉਸ ਘਰ ਦੀ ਬਿਜਲੀ ਕੱਟ ਦਿੱਤੀ ਗਈ ਉਥੇ ਬਜ਼ੁਰਗ ਅਤੇ ਬੱਚੇ ਰਹਿੰਦੇ ਸਨ ਜਿਨ੍ਹਾਂ ਨੂੰ ਕਈ ਘੰਟੇ ਬਿਨਾਂ ਬਿਜਲੀ ਤੋਂ ਰਹਿਣਾ ਪਿਆ ਅਤੇ ਉਹ ਵੀ ਕਾਫੀ ਪਰੇਸ਼ਾਨ ਹੋਏ।
ਹਾਲਾਂਕਿ ਇਹ ਵਿਰੋਧ ਕਿੰਨਾ ਨੇ ਕੀਤਾ ਜਦੋਂ ਇਸ ਸੰਬੰਧੀ ਪਰਵੀਨ ਬਾਂਸਲ ਨੂੰ ਸਵਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਰੋਧ ਕਿਸੇ ਵੀ ਰੂਪ ਚ ਹੋ ਸਕਦਾ ਹੈ ਉਹ ਕੋਈ ਵੀ ਹੋ ਸਕਦਾ ਹੈ ਇਸ ਬਾਰੇ ਉਹ ਕੀ ਕਹਿ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਚਾਹੁੰਦੇ ਨੇ ਕਿ ਕਿਸਾਨੀ ਦਾ ਮਸਲਾ ਹੱਲ ਹੋਵੇ ਪਰ ਇਸ ਲਈ ਕਿਸਾਨਾਂ ਨੂੰ ਵੀ ਸਹਿਯੋਗ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਮੀਟਿੰਗਾਂ ਕੇਂਦਰ ਸਰਕਾਰ ਨਾਲ ਹੋਈਆਂ ਹਨ ਕਿਸਾਨਾਂ ਦੀ ਉਸ ਵਿਚ ਪੰਜਾਬ ਭਾਜਪਾ ਦੀ ਲੀਡਰਸ਼ਿਪ ਦਾ ਅਹਿਮ ਰੋਲ ਰਿਹਾ ਹੈ।
ਇਹ ਵੀ ਪੜੋ: ਅਕਾਲੀ ਦਲ ਨੇ ਪੁਲਿਸ ਕਮਿਸ਼ਨਰ ਦਫਤਰ ਘੇਰ ਕੀਤੀ ਬੈਂਸ ਦੀ ਗ੍ਰਿਫਤਾਰੀ ਦੀ ਮੰਗ