ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਵੱਲੋਂ ਦਿੱਲੀ 'ਚ 26 ਜਨਵਰੀ ਮੌਕੇ ਲਾਲ ਕਿਲ੍ਹੇ 'ਤੇ ਕਿਸਾਨੀ ਝੰਡਾ ਲਹਿਰਾਉਣ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਅਤੇ ਦੇਸ਼ਧ੍ਰੋਹ ਦੇ ਮੁਕੱਦਮਿਆਂ ਨੂੰ ਸਹਿ ਰਹੇ ਕਿਸਾਨਾਂ ਨੂੰ ਦੋ-ਦੋ ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Government of Punjab) ਦੇ ਇਸ ਐਲਾਨ ਤੋਂ ਬਾਅਦ ਭਾਜਪਾ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ ਅਤੇ ਕਾਂਗਰਸ ਦੀ ਇਸ ਪੂਰੇ ਮਾਮਲੇ ਵਿੱਚ ਭੂਮਿਕਾ ਦੀ ਐੱਨ.ਆਈ.ਏ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਨੂੰ ਲੈ ਕੇ ਲੋਕ ਇਨਸਾਫ ਪਾਰਟੀ (Lok Insaaf Party) ਦੇ ਮੁਖੀ ਸਿਮਰਜੀਤ ਬੈਂਸ (Simarjit Bains) ਭਾਜਪਾ 'ਤੇ ਭੜਕਦੇ ਨਜ਼ਰ ਆਏ। ਬੈਂਸ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ। ਉਹ ਹਿੰਦੂ, ਮੁਸਲਿਮ ਅਤੇ ਸਿੱਖਾਂ ਨੂੰ ਵੱਖ-ਵੱਖ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ, ਜਿਸ ਕਰਕੇ ਅਜਿਹੀ ਬਿਆਨਬਾਜ਼ੀ ਕਰ ਰਹੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੇਰ ਰਾਤ ਲਗਾਈ ਸਭਾ, ਸੁਣੀਆਂ ਮੁਸ਼ਕਿਲਾਂ
ਸਿਮਰਜੀਤ ਬੈਂਸ (Simarjit Bains) ਨੇ ਮੁੱਖ ਮੰਤਰੀ ਚੰਨੀ (Chief Minister Charanjit Channi) ਵਲੋਂ ਦਿੱਤੀ ਰਾਹਤ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਇਸ ਰਾਹਤ ਘੱਟ ਦਿੱਤੀ ਗਈ ਹੈ, ਸਗੋਂ ਇਸ 'ਚ ਵਾਧਾ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ (The BJP is trying to divide the country) ਕਰ ਰਹੀ ਹੈ ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਲੀਡਰਸ਼ਿਪ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅੱਜ
ਸੁਖਪਾਲ ਖਹਿਰਾ (Sukhpal Khaira) ਦੇ ਮੁੱਦੇ ਤੇ ਵੀ ਬੋਲਦਿਆਂ ਸਿਮਰਜੀਤ ਬੈਂਸ (Simarjit Bains) ਖੁੱਲ੍ਹ ਕੇ ਉਨ੍ਹਾਂ ਦੇ ਹੱਕ 'ਚ ਨਿੱਤਰਦੇ ਵਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਸੁਖਪਾਲ ਖਹਿਰਾ ਨੂੰ ਇਸ ਪੂਰੇ ਮਾਮਲੇ ਦੇ ਵਿੱਚ ਸਿਰਫ ਫਸਾਇਆ ਜਾ ਰਿਹਾ ਹੈ, ਜਦੋਂ ਕਿ ਉਹ ਬੇਕਸੂਰ ਹੈ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਇਸ ਮਾਮਲੇ ਚੋਂ ਰਿਹਾਅ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਹ ਸਭ ਸਾਜ਼ਿਸ਼ ਦੇ ਤਹਿਤ ਹੋਇਆ ਹੈ ਉਹ ਖਹਿਰਾ ਦੇ ਨਾਲ ਹਿਨ।
ਇਸ ਦੇ ਨਾਲ ਹੀ ਚੋਣਾਂ ਨੂੰ ਲੈਕੇ ਸਰਗਰਮੀਆਂ 'ਚ ਉਨ੍ਹਾਂ ਕਿਹਾ ਕਿ ਡਾ.ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ ਛੋਟੇਪੁਰ ਜੇਕਰ ਉਨ੍ਹਾਂ ਨਾਲ ਇਕੱਠੇ ਹੋਣਾ ਚਾਹੁੰਦੇ ਹਨ ਤਾਂ ਚੰਗੀ ਗੱਲ ਹੈ। ਉਹ ਇਸ ਗੱਲ ਦਾ ਸਵਾਗਤ ਕਰਦੇ ਹਨ।
ਇਹ ਵੀ ਪੜ੍ਹੋ : Punjab Assembly Election: ਚੋਣ ਮੈਦਾਨ 'ਚ ਅਕਾਲੀ ਤੇ 'ਆਪ' ਦੇ ਉਮੀਦਵਾਰ, ਕਾਂਗਰਸ ਤੇ ਭਾਜਪਾ ਪੱਛੜੇ