ਲੁਧਿਆਣਾ: ਸ਼ਹਿਰ ਦੇ ਪੈਟਰੋਲ ਪੰਪ ’ਤੇ ਲੱਗੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੋਸਟਰਾਂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕਾਲਖ ਲਗਾਈ ਗਈ। ਜਿਸ ’ਤੇ ਬੀਜੇਪੀ ਆਗੂਆਂ ਨੇ ਰੋਸ ਜਤਾਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਸਮਰਾਲਾ ਚੌਂਕ ਨਜ਼ਦੀਕ ਇੱਕ ਪੈਟਰੋਲ ਪੰਪ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਲੱਗੇ ਹੋਏ ਹਨ ਜਿਸ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਾਲਖ ਲਗਾਈ ਗਈ। ਬੀਜੇਪੀ ਆਗੂਆਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਉਸ ਪੋਸਟਰ ਦੀ ਥਾਂ ਨਵਾਂ ਪੋਸਟਰ ਲਗਾਇਆ ਹੈ।
ਮਾਮਲੇ ਸਬੰਧੀ ਬੀਜੇਪੀ ਆਗੂ ਅਸ਼ੀਸ਼ ਬੌਨੀ ਨੇ ਮਾਮਲੇ ਦੀ ਸਖਤ ਸ਼ਬਦਾਂ ਚ ਨਿੰਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰਿਆਂ ਦੇ ਸਾਝੇ ਹਨ, ਉਨ੍ਹਾਂ ਨੂੰ ਕਿਸੇ ਖਾਸ ਪਾਰਟੀ ਦਾ ਨਹੀਂ ਸਮਝਣਾ ਚਾਹੀਦਾ। ਕਿਉਂਕਿ ਜੋ ਵਿਅਕਤੀ ਪਾਰਲੀਮੈਂਟ ਜਾਂ ਵਿਧਾਨਸਭਾ ਚ ਚਲਿਆ ਜਾਂਦਾ ਹੈ ਤਾਂ ਉਹ ਸਾਰੇ ਲੋਕਾਂ ਦਾ ਹੋ ਜਾਂਦਾ ਹੈ ਉਹ ਕਿਸੇ ਪਾਰਟੀ ਦਾ ਨਹੀਂ ਰਹਿੰਦਾ। ਉਨ੍ਹਾਂ ਨੇ ਅੱਗੇ ਕਿਹਾ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੋਸਟਰ ’ਤੇ ਕਾਲਖ ਲਗਾਈ ਗਈ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਗੱਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮਤਭੇਦ ਹੋ ਸਕਦੇ ਹਨ ਪਰ ਪ੍ਰਧਾਨ ਮੰਤਰੀ ਦੇ ਪੋਸਟਰ ’ਤੇ ਕਾਲਖ ਨਹੀਂ ਲਗਾਉਣੀ ਚਾਹੀਦੀ ਹੈ।
ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ ਅਤੇ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਇਸ ਨੂੰ ਰੱਦ ਨਹੀਂ ਕਰਨ ’ਤੇ ਅੜੇ ਹੋਏ ਹਨ। ਇਸੇ ਕਾਰਨ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।