ਲੁਧਿਆਣਾ: ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਲੁਧਿਆਣਾ (Ludhiana) ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਕੁੜੀਆਂ ਦੇ ਕਾਲਜ ਚ ਗਸ਼ਤ ਕੀਤੀ। ਜਿੱਥੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
'ਖੇਤਰੀ ਭਾਸ਼ਾ ਨੂੰ ਅਣਗੌਲਿਆਂ ਨਹੀਂ ਜਾ ਸਕਦਾ'
ਇਸ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਸੀਬੀਐਸਈ ਵੱਲੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ ਨੂੰ ਲੈ ਕੇ ਕਿਹਾ ਕਿ ਕਿਸੇ ਵੀ ਖਿੱਤੇ ਦੀ ਖੇਤਰੀ ਭਾਸ਼ਾ ਹੀ ਉਸ ਦੀ ਮੁੱਖ ਭਾਸ਼ਾ ਹੁੰਦੀ ਹੈ। ਉਨ੍ਹਾਂ ਕਿਹਾ ਜਿਵੇਂ ਪੰਜਾਬ ਦੀ ਭਾਸ਼ਾ ਪੰਜਾਬੀ ਹੀ ਹੈ ਮਾਂ ਤੇ ਬੱਚਿਆਂ ਲਈ ਇਹ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਇਸੇ ਤਰ੍ਹਾਂ ਹੋਰਨਾਂ ਸੂਬਿਆਂ ਦੀ ਵੀ ਹੈ ਖੇਤਰੀ ਭਾਸ਼ਾਵਾਂ ਹਨ ਜਿਨ੍ਹਾਂ ਨੂੰ ਅਣਗੌਲਿਆ ਨਹੀਂ ਜਾ ਸਕਦਾ।
'ਪੰਜਾਬ ਦੀ ਬਿਹਤਰੀ ਲਈ ਕਰ ਰਹੇ ਹਾਂ ਕੰਮ'
ਦੂਜੇ ਪਾਸੇ ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਉਹ ਚੋਣਾਂ ਕਰਕੇ ਨਹੀਂ ਸਗੋਂ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਆਏ ਸੀ ਤਾਂ ਜੋ ਪਤਾ ਲੱਗ ਸਕੇ ਬੱਚਿਆਂ ਦੇ ਮਨ ਵਿਚ ਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਾਂ ਅਤੇ ਪੰਜਾਬ ਦੀ ਆਰਥਿਕ ਸਥਿਤੀ ਵੀ ਕੋਈ ਬਹੁਤੀ ਚੰਗੀ ਨਹੀਂ ਹੈ। ਉਨ੍ਹਾਂ ਕਿਹਾ ਜੋ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਉਸ ਨੂੰ ਵੀ ਘਟਾਉਣ ਲਈ ਅਤੇ ਮੁਲਾਜ਼ਮਾਂ ਦੀ ਤਨਖ਼ਾਹ ਦੇਣ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।