ETV Bharat / city

ਕੈਪਟਨ ਸੰਧੂ ਦਾ ਸੁਖਬੀਰ ਨੂੰ ਜਵਾਬ, ਕਿਹਾ ਹੁਣ "ਪੱਪੂ, ਗੱਪੀ" 'ਚ ਕੁਝ ਨਹੀਂ ਰੱਖਿਆ - ਕਾਂਗਰਸੀ ਆਗੂ ਰਾਹੁਲ ਗਾਂਧੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ "ਪੱਪੂ" ਕਹਿ ਕਿ ਸੰਬੋਧਨ ਕੀਤਾ ਸੀ। ਇਸੇ ਨਾਲ ਹੀ ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ 5 ਮੈਂਬਰੀ ਕਮੇਟੀ ਬਣਾਉਣ ਬਾਰੇ ਵੀ ਕਿਹਾ। ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਲੈ ਕਾਂਗਰਸੀ ਆਗੂ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।

Captain Sandhu's reply to Sukhbir Badal said that now there is nothing in "Pappu Gappi"
ਕੈਪਟਨ ਸੰਧੂ ਦਾ ਸੁਖਬੀਰ ਬਾਦਲ ਨੂੰ ਜਵਾਬ, ਕਿਹਾ ਹੁਣ "ਪੱਪੂ ਗੱਪੀ" 'ਚ ਨਹੀਂ ਕੁਝ ਰਖਿਆ
author img

By

Published : Sep 26, 2020, 9:52 PM IST

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ "ਪੱਪੂ" ਕਹਿ ਕਿ ਸੰਬੋਧਨ ਕੀਤਾ ਸੀ। ਇਸੇ ਨਾਲ ਹੀ ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ 5 ਮੈਂਬਰੀ ਕਮੇਟੀ ਬਣਾਉਣ ਬਾਰੇ ਵੀ ਕਿਹਾ। ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਲੈ ਕਾਂਗਰਸੀ ਆਗੂ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।

ਕੈਪਟਨ ਸੰਧੂ ਦਾ ਸੁਖਬੀਰ ਬਾਦਲ ਨੂੰ ਜਵਾਬ, ਕਿਹਾ ਹੁਣ "ਪੱਪੂ ਗੱਪੀ" 'ਚ ਨਹੀਂ ਕੁਝ ਰਖਿਆ

ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਿਸੇ ਨੂੰ ਕੋਈ "ਪੱਪੂ" ਕਹਿੰਦਾ ਹੈ ਅਤੇ ਕਿਸੇ ਨੂੰ ਕੋਈ "ਗੱਪੀ" ਕੀ ਕਹਿੰਦਾ ਹੈ ਪਰ ਇਨ੍ਹਾਂ ਗੱਲਾਂ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਮੁੱਦਾ ਕਿਸਾਨਾਂ ਦਾ ਹੈ, ਉਨ੍ਹਾਂ ਦੇ ਹੱਕਾਂ ਦਾ ਹੈ, ਨਾ ਕਿ ਅਜਿਹੀਆਂ ਬਿਆਨਬਾਜ਼ੀਆਂ ਕਰਨਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਚਾਰੇ ਪਾਸੇ ਤੋਂ ਘਿਰ ਗਏ ਹਨ, ਇਸ ਕਰਕੇ ਅਜਿਹੀਆਂ ਗੱਲਾਂ ਕਰ ਰਹੇ ਹਨ।

ਸੰਦੀਪ ਸੰਧੂ ਨੇ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਮੰਡੀਆਂ ਦੇ ਨਿੱਜੀਕਰਨ ਕਰਨ ਦੇ ਮਾਮਲੇ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਜਿਹਾ ਕੁਝ ਵੀ ਨਹੀਂ ਕਿਹਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ ਸੁਖਬੀਰ ਵੱਲੋਂ ਕਮੇਟੀ ਗਠਨ ਕਰਨ ਦੇ ਮਾਮਲੇ 'ਚ ਵੀ ਸੰਦੀਪ ਸੰਧੂ ਨੇ ਕਿਹਾ ਕਿ ਅੱਜ ਮਸਲਾ ਕਿਸਾਨਾਂ ਦਾ ਹੈ ਨਾ ਕਿ ਇੱਕ ਦੂਜੇ 'ਤੇ ਦੂਸ਼ਣਬਾਜੀ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਇੱਕ ਪਾਰਟੀ ਦਾ ਪ੍ਰਧਾਨ ਜਦੋਂ ਚਾਰੇ ਪਾਸੇ ਤੋਂ ਘਿਰਿਆ ਹੋਵੇ ਤਾਂ ਅਜਿਹੀਆਂ ਗੱਲਾਂ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੇ ਹੱਕਾਂ ਦੀ ਲੜਾਈ ਕਰਨ ਦੀ ਲੋੜ ਹੈ ਪਰ ਸੁਖਬੀਰ ਅਜਿਹੀ ਬਿਆਨਬਾਜ਼ੀ ਕਰਕੇ ਕਿਸਾਨਾਂ ਦਾ ਨੁਕਸਾਨ ਕਰ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.