ਲੁਧਿਆਣਾ:ਪੰਜਾਬ ਵਿਧਾਨ ਸਭਾ ਚੋਣਾਂ 2022 (punjab assembly election 2022) ਦੇ ਮੱਦੇਨਜ਼ਰ ਹੁਣ ਕੇਂਦਰ ਤੋਂ ਸੁਰੱਖਿਆ ਦਸਤਿਆਂ ਦੀਆਂ ਟੀਮਾਂ ਦੀ ਤੈਨਾਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਵਿੱਚ ਪਹਿਲੀ ਟੀਮ ਦੇ 100 ਦੇ ਕਰੀਬ ਮੁਲਾਜ਼ਮਾਂ ਦੀ ਤਾਇਨਾਤੀ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਕੀਤੀ (central forces deployed in ludhiana)ਗਈ ਹੈ। ਖਾਸ ਕਰਕੇ ਉਨ੍ਹਾਂ ਥਾਵਾਂ ਤੇ ਕੇਂਦਰੀ ਟੀਮਾਂ ਤੈਨਾਤ ਕੀਤੀਆਂ ਗਈਆਂ ਨੇ ਜੋ ਸੈਂਸਟਿਵ ਇਲਾਕੇ ਨੇ ਹਾਲਾਂਕਿ ਖ਼ੁਫ਼ੀਆ ਏਜੰਸੀਆਂ ਵੱਲੋਂ ਪਹਿਲਾਂ ਹੀ alert in punjab (alert in punjab) ਜਾਰੀ ਕੀਤਾ ਹੋਇਆ ਹੈ ਜਿਸ ਦੇ ਮੱਦੇਨਜ਼ਰ ਹੁਣ ਲੁਧਿਆਣਾ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਲੁਧਿਆਣਾ ਪਿਛਲੇ ਦਿਨੀਂ ਅਪਰਾਧੀਆਂ ਦੇ ਨਿਸ਼ਾਨੇ ’ਤੇ ਆ ਗਿਆ ਸੀ। ਇਥੇ ਕੋਰਟ ਵਿੱਚ ਬੰਬ ਧਮਾਕਾ(ludhiana court bomb blast) ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਬੰਬ ਧਮਾਕੇ ਨੂੰ ਅੱਤਵਾਦ ਨਾਲ ਜੋੜ ਕੇ ਵੇਖਿਆ ਗਿਆ ਤੇ ਪੁਲਿਸ ਨੇ ਗਿਰਫਤਾਰੀਆਂ ਕਰਕੇ ਕਿਹਾ ਸੀ ਕਿ ਇਸ ਪਿੱਛੇ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਗਰੁੱਪਾਂ ਦਾ ਹੱਥ ਹੈ। ਇਸ ਤੋਂ ਬਾਅਦ ਹੀ ਲੁਧਿਆਣਾ ਵਿੱਚ ਅਲਰਟ ਜਾਰੀ ਹੈ ਤੇ ਹੁਣ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਤੇ ਇਸੇ ਦੇ ਮੱਦੇਨਜਰ ਹੁਣ ਸ਼ਹਿਰ ਵਿੱਚ ਕੇਂਦਰੀ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ