ਲੁਧਿਆਣਾ: ਮਾਣਹਾਨੀ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਦੇਸ਼ ਦਾ ਕਿਸਾਨ ਸੜਕ ’ਤੇ ਹੈ ਅਤੇ ਆਮ ਆਦਮੀ ਵੀ ਪ੍ਰੇਸ਼ਾਨ ਹੈ, ਪਰ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਦੇਸ਼ ਨੂੰ ਨਿਲਾਮ ਕਰਨ ਦੇ ਰਾਹ ਤੇ ਹੈ। ਉਨ੍ਹਾਂ ਕਿਹਾ ਕਿ ਤੇਲ ਤੇ ਇੰਨ੍ਹਾਂ ਟੈਕਸ ਲਗਾਇਆ ਜਾ ਰਿਹਾ ਹੈ ਜਿਸ ਨਾਲ ਪੈਟਰੋਲ-ਡੀਜਲ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਥਾਨਕ ਚੌਣਾਂ ਦੇ ਆਏ ਨਤੀਜਿਆਂ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।
ਸੰਜੇ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹੈ ਅਤੇ ਸਰਕਾਰ ਵੱਲੋਂ ਜੋ ਕਿਸਾਨਾਂ ਨਾਲ ਸਲੂਕ ਦਿੱਲੀ ‘ਚ ਕੀਤਾ ਗਿਆ ਹੈ, ਉਸ ਦੀ ਉਹ ਸਖ਼ਤ ਸ਼ਬਦਾਂ ‘ਚ ਨਿੰਦਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਦਿੱਲੀ ‘ਚ ਬੈਠਾ ਆਪਣੇ ਹੱਕ ਮੰਗ ਰਿਹਾ ਹੈ ਅਤੇ ਸਰਕਾਰ ਨੂੰ ਝੁਕਣਾ ਹੀ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਪੂਰੀ ਤਾਕਤ ਦੇ ਨਾਲ ਹਿੱਸਾ ਲਵੇਗੀ ਅਤੇ ਜਿੱਤ ਦਰਜ ਕਰੇਗੀ।
ਇਹ ਵੀ ਪੜ੍ਹੋ:ਕਾਂਗਰਸ ਸਰਕਾਰ ਨੇ ਹੁਣ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ : ਹਰਪਾਲ ਚੀਮਾ