ਲੁਧਿਆਣਾ: ਸ਼ਹਿਰ ਵਿੱਚ ਸਵੇਰ ਤੋਂ ਹੀ ਪੈ ਰਹੇ ਤੇਜ਼ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ ਕਿ ਅਗਸਤ ਮਹੀਨੇ 'ਚ ਹਾਲੇ ਹੋਰ ਮੀਂਹ ਪੈ ਸਕਦਾ ਹੈ। ਸਵੇਰ ਤੋਂ ਹੀ ਪੈ ਰਹੇ ਤੇਜ਼ ਮੀਂਹ ਕਾਰਨ ਸੜਕਾਂ ਜਲਥਲ ਹੋ ਗਈਆਂ ਹਨ।
ਲੁਧਿਆਣਾ ਵਿੱਚ ਕਈ ਘੰਟੇ ਮੀਂਹ ਪੈਣ ਕਾਰਨ ਸੜਕਾਂ 'ਤੇ ਪਾਣੀ ਵੀ ਭਰਿਆ ਵਿਖਾਈ ਦਿੱਤਾ। ਹਾਲਾਂਕਿ ਕਈ ਘੰਟੇ ਮੀਂਹ ਪੈਣ ਕਰਕੇ ਲੁਧਿਆਣਾ ਸ਼ਹਿਰ ਵਿੱਚ ਟ੍ਰੈਫਿਕ ਦੀਆਂ ਵੀ ਬਰੇਕਾਂ ਲੱਗੀਆਂ ਦਿਖਾਈ ਦਿੱਤੀਆਂ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਵਿੱਚ ਹੁਣ ਤੱਕ 90 ਐਮਐਮ ਤੋਂ ਵੱਧ ਮੀਂਹ ਪੈ ਚੁੱਕਿਆ ਹੈ।
ਅਗਸਤ ਮਹੀਨੇ 'ਚ ਆਮ ਨਾਲੋਂ ਵੱਧ ਮੀਂਹ ਪੈਂਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਲੁਧਿਆਣਾ ਵਾਸੀਆਂ ਨੇ ਕਿਹਾ ਕਿ ਇਸ ਬਾਰਿਸ਼ ਨਾਲ ਉਨ੍ਹਾਂ ਨੂੰ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ।