ਰਾਏਕੋਟ: ਇਥੋਂ ਦੇ ਪਿੰਡ ਗੋਬਿੰਦਗਡ਼੍ਹ (Village Gobindgarh) ਵਿਖੇ ਪਾਣੀ ਵਾਲੀ ਟੈਂਕੀ (Water tank) 'ਤੇ ਪਾਵਰਕਾਮ ਮੁਲਾਜ਼ਮਾਂ (Powercom employees) ਵੱਲੋਂ ਲਗਾਏ ਚਿੱਪ ਵਾਲੇ ਮੀਟਰ (Chip meter) ਦਾ ਪਿੰਡ ਵਾਸੀ ਅਤੇ ਕਿਸਾਨਾਂ ਤੇ ਮਜ਼ਦੂਰਾਂ (Farmers and laborers) ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (Bharti Farmers Union) (ਏਕਤਾ) ਡਕੌਂਦਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿਕੰਦਾ (Sukhwinder Singh Sikanda) ਤੇ ਸਮੂਹ ਪਿੰਡਵਾਸੀਆਂ ਦੀ ਮੌਜੂਦਗੀ ਵਿਚ ਕੁਝ ਪਿੰਡ ਵਾਸੀਆਂ ਨੇ ਚਿੱਪ ਵਾਲੇ ਮੀਟਰ ਦੀਆਂ ਤਾਰਾਂ ਕੱਟ ਦਿੱਤੀਆਂ।
ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸਿਕੰਦਾ, ਰੁਲਦਾ ਸਿੰਘ ਮਜ਼ਦੂਰ ਆਗੂ ਅਤੇ ਬਲਿਹਾਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਣ ਪਹਿਲਾਂ ਹੀ ਆਮ ਵਰਗ ਪ੍ਰੇਸ਼ਾਨ ਹੈ, ਸਗੋਂ ਹੁਣ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਚਿੱਪ ਵਾਲੇ ਮੀਟਰ ਲਗਾ ਰਹੀ ਹੈ। ਜਿਸ ਨਾਲ ਆਮ ਲੋਕਾਂ 'ਤੇ ਭਾਰੀ ਆਰਥਿਕ ਬੋਝ ਪਵੇਗਾ। ਜਿਸ ਨੂੰ ਉਹ ਕਦੇ ਚਿੱਤ ਬਰਦਾਸ਼ਤ ਨਹੀਂ ਕਰਨਗੇ।
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿਕੰਦਾ ਨੇ ਕਿਹਾ ਕਿ ਸਰਕਾਰ ਵੱਡੇ-ਵੱਡੇ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਤਿੰਨ ਕਾਨੂੰਨ ਪਾਸ ਕੀਤੇ ਗਏ ਹਨ। ਉਨ੍ਹਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਜਦੋਂ ਕਿ ਕਿਸਾਨਾਂ ਦੇ ਕਰਜ਼ੇ ਵੀ ਨਹੀਂ ਮੁਆਫ ਕੀਤੇ ਗਏ ਅਤੇ ਕਿਸਾਨ ਪਿਛਲੇ ਸਾਲ ਤੋਂ ਦਿੱਲੀ-ਬਾਰਡਰ 'ਤੇ ਸ਼ਾਂਤਮਈ ਬੈਠੇ ਕਿਸਾਨਾਂ ਨੂੰ ਉਥੋਂ ਉਠਾਉਣ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਕਿਸਾਨ ਉਥੇ ਲਗਾਤਾਰ ਡਟੇ ਹੋਏ ਹਨ।
ਕੇਂਦਰ ਦੀ ਭਾਜਪਾ ਸਰਕਾਰ ਨਾਲ 11 ਵਾਰ ਗੱਲਬਾਤ ਵੀ ਕੀਤੀ ਗਈ ਪਰ ਇਸ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲ ਰਿਹਾ ਹੈ। ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਚ ਸੁਧਾਰ ਕਰਨ ਲਈ ਕਹਿ ਰਹੀ ਹੈ ਜਦੋਂ ਕਿ ਕਿਸਾਨਾਂ ਦੀ ਮੰਗ ਹੈ ਕਿ ਇਹ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਕਿਸਾਨ ਅੰਦੋਲਨ ਵਿਚ ਤਕਰੀਬਨ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਦੋਂ ਕਿ ਕੇਂਦਰ ਸਰਕਾਰ ਦੇ ਮੂੰਹੋਂ ਇਕ ਵੀ ਸ਼ਬਦ ਉਨ੍ਹਾਂ ਲਈ ਨਹੀਂ ਨਿਕਲਿਆ ਹੈ।
ਇਹ ਵੀ ਪੜ੍ਹੋ-ਰਾਘਵ ਚੱਢਾ ਦੀ ਯੂਪੀ ਸਰਕਾਰ ਨੂੰ ਲਲਕਾਰ, ਲਖੀਮਪੁਰ ਜਾਣ ਤੋਂ ਪਹਿਲਾਂ ਕੀਤਾ ਵੱਡਾ ਐਲਾਨ !