ਲੁਧਿਆਣਾ: ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਤਹਿਤ ਵਿਜੀਲੈਂਸ ਵਿਭਾਗ ਨੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ (Complaint against MP Bittu ) ਦਿੱਤੀ ਹੈ। ਦੱਸ ਦਈਏ ਕਿ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਬਿੱਟੂ ਨੇ ਵਿਰੋਧ ਕੀਤਾ ਸੀ। ਰਵਨੀਤ ਬਿੱਟੂ ਨੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਆਏ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਤਕਰੀਬਨ ਅੱਧੇ ਘੰਟੇ ਦੇ ਕਰੀਬ ਰੋਕ ਕੇ ਰੱਖਿਆ ਸੀ। ਜਿਸ ਕਾਰਨ ਹੁਣ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜੋ: Corruption Case ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਦੀ ਪੇਸ਼ੀ ਅੱਜ
ਉਥੇ ਹੀ ਕਿਹਾ ਗਿਆ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਬਹਿਸ ਕੀਤੀ ਅਤੇ ਡੀਐੱਸਪੀ ਨਾਲ ਬਦਸਲੂਕੀ ਵੀ ਕੀਤੀ ਸੀ। ਇਸ ਸਾਰੀ ਘਟਨਾ ਦੀ ਵੀਡੀਓ ਵੀ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਕੀ ਹੈ ਮਾਮਲਾ ? : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਇਹ ਵੀ ਪੜੋ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ