ਲੁਧਿਆਣਾ : ਲੁਧਿਆਣਾ ਵਿੱਚ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਵੱਲੋਂ ਅੱਜ ਇੱਕ ਵਿਸ਼ੇਸ਼ ਤੌਰ ਉੱਤੇ ਵਰਕਸ਼ਾਪ ਦਾ ਪ੍ਰਬੰਧ ਕਰਵਾਇਆ ਗਿਆ, ਜਿਸ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਜਿਨ੍ਹਾਂ ਨੂੰ ਮੁਫ਼ਤ ਵਿੱਚ ਬੁਆਇਲਰ ਆਪਰੇਟਰ ਦੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਲੁਧਿਆਣਾ ਦੀ ਇੰਡਸਟਰੀ ਨੂੰ ਸਕਿੱਲ ਨੌਜਵਾਨ ਮਿਲ ਸਕੇ। ਇਸ ਦੇ ਤਹਿਤ ਅੱਜ ਵੱਖ-ਵੱਖ ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ। ਜਿਸ ਵਿੱਚ ਲਗਪਗ 100 ਦੇ ਕਰੀਬ ਨੌਜਵਾਨਾਂ ਵੱਲੋਂ ਅੱਜ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਅਤੇ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਨੇ ਕਿਹਾ ਹੈ ਕਿ ਸਾਡਾ ਟੀਚਾ 400 ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਨਾ ਹੈ ਤਾਂ ਜੋ ਇੰਡਸਟਰੀ ਨੂੰ ਸਕਿੱਲ ਹੁਨਰਮੰਦ ਨੌਜਵਾਨਾਂ ਦੀ ਮੈਨ ਪਾਵਰ ਮਿਲ ਸਕੇ।
ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ਉੱਤੇ ਇਸ ਵਰਕਸ਼ਾਪ ਦੌਰਾਨ ਪਹੁੰਚੇ ਹੋਏ ਸੀ। ਜਿਨ੍ਹਾਂ ਵੱਲੋਂ ਸੀਆਈਸੀਯੂ ਨੂੰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਗਈ ਅਤੇ ਨਾਲ ਹੀ ਸਰਕਾਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਸਰਕਾਰੀ ਆਈਟੀਆਈ ਦੇ ਵਿੱਚ ਅਜਿਹੇ ਕੋਰਸ ਸ਼ਾਮਲ ਕਰਨਗੇ, ਜਿਸ ਨਾਲ ਲੁਧਿਆਣਾ ਦੇ ਸਨਅਤਕਾਰਾਂ ਨੂੰ ਹੁਨਰਮੰਦ ਨੌਜਵਾਨਾਂ ਦੀ ਮੈਨਪਾਵਰ ਮਿਲ ਸਕੇ।
ਇਸ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ ਅਤੇ ਸੀਆਈਸੀ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਾਨੂੰ ਲੁਧਿਆਣਾ ਵਿੱਚ ਹੀ ਹੁਨਰਮੰਦ ਨੌਜਵਾਨਾਂ ਦੀ ਲੋੜ ਹੁੰਦੀ ਹੈ ਪਰ ਉਹ ਜਿਸ ਖੇਤਰ ਦੇ ਵਿੱਚ ਕੋਰਸ ਕਰਦੇ ਨੇ ਉਹ ਅੱਗੇ ਜਾ ਕੇ ਉਨ੍ਹਾਂ ਦੇ ਕੰਮ ਨਹੀਂ ਉਦੇਸ਼ ਕਰਕੇ ਉਨ੍ਹਾਂ ਨੂੰ ਅਜਿਹੇ ਹੁਨਰ ਸਿਖਾਉਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਸਥਾਨਕ ਪੱਧਰ ਉੱਤੇ ਹੀ ਕੰਮ ਮਿਲ ਸਕੇ। ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਰਕਾਰ ਵੀ ਇਸ ਵਿੱਚ ਕਾਫ਼ੀ ਦਿਲਚਸਪੀ ਦਿਖਾ ਰਹੀ ਹੈ। ਕਿਉਂਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਦੇ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲੇਗਾ।
ਇਹ ਵੀ ਪੜ੍ਹੋ : CM ਮਾਨ ਵੱਡਾ ਬਿਆਨ, ਕਿਹਾ- ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨਕਲੀ ਨੰਬਰ ਇੱਕ ਬਣਿਆ...