ਲੁਧਿਆਣਾ: ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ (Assembly Elections 2022) ਲਈ ਕਾਂਗਰਸ ਵੱਲੋਂ ਆਪਣੇ ਚੋਣ ਪ੍ਰਚਾਰ ਦਾ ਬਿਗੁਲ ਲੁਧਿਆਣਾ ਤੋਂ ਵਜਾਇਆ ਜਾ ਰਿਹਾ ਹੈ। ਲੁਧਿਆਣਾ ਵਿੱਚ ਵੱਡਾ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਲੀਡਰਸ਼ਿਪ ਮੌਜੂਦ ਰਹੀ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨਾਲ ਨਵਜੋਤ ਸਿੰਘ ਸਿੱਧੂ (Navjot Singh Sidhu) ਇੱਕ ਮੰਚ ਤੇ ਇਕੱਠੇ ਵਿਖਾਈ ਦੇਣਗੇ ਅਤੇ ਚੋਣਾਂ ਲਈ ਪ੍ਰਚਾਰ ਕਰਨਗੇ।
ਇਹ ਵੀ ਪੜੋ: Assembly Elections 2022: ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ
ਉਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ (Arvind Kejriwal) ਵੀ ਲੁਧਿਆਣਾ ਪਹੁੰਚੇ ਹਨ, ਜਿਸ ਨੂੰ ਲੈ ਕੇ ਕਮਲਜੀਤ ਕੜਵਲ ਹਲਕਾ ਇੰਚਾਰਜ ਆਤਮ ਨਗਰ ਨੇ ਕਿਹਾ ਕਿ ਉਨ੍ਹਾਂ ਨੂੰ ਗਾਰੰਟੀਆਂ ਦਾ ਐਲਾਨ ਕਰਨ ਤੋਂ ਪਹਿਲਾਂ ਆਪਣੇ ਸੀਐਮ ਚਿਹਰੇ ਦਾ ਐਲਾਨ ਕਰਨ।
ਲੁਧਿਆਣਾ ਦੇ ਹਲਕਾ ਆਤਮ ਨਗਰ ਵਿੱਚ ਅੱਜ ਕਾਂਗਰਸ ਵੱਲੋਂ ਰੈਲੀ ਕੀਤੀ ਜਾ ਰਹੀ ਹੈ ਅਤੇ ਹਲਕਾ ਇੰਚਾਰਜ ਕਮਲਜੀਤ ਕੜਵਲ ਨੇ ਕਿਹਾ ਕਿ ਇਸ ਨੂੰ ਵਰਕਰ ਮੀਟਿੰਗ ਹੀ ਬਣਾਇਆ ਗਿਆ ਸੀ ਪਰ ਵਰਕਰਾਂ ‘ਚ ਭਾਰੀ ਉਤਸ਼ਾਹ ਅਤੇ ਲੋਕਾਂ ਦਾ ਹੁੰਗਾਰਾ ਵੇਖ ਕੇ ਇਹ ਮੀਟਿੰਗ ਇਕ ਰੈਲੀ ਦਾ ਰੂਪ ਧਾਰ ਗਈ ਹੈ।
ਇਹ ਵੀ ਪੜੋ: 2 ਦਿਨ ਦੇ ਪੰਜਾਬ ਦੌਰੇ ’ਤੇ CM ਅਰਵਿੰਦ ਕੇਜਰੀਵਾਲ, ਔਰਤਾਂ ਲਈ ਕਰਨਗੇ...
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਲੀਡਰਸ਼ਿਪ ਇਕ ਮੰਚ ਤੇ ਇਸ ਨੂੰ ਚੋਣਾਂ ਲਈ ਆਗਾਜ਼ ਮੰਨਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਜੋ ਵੱਡੀ ਗਰੰਟੀਆਂ ਦਿੰਦੇ ਨੇ ਉਨ੍ਹਾਂ ਨੂੰ ਪਹਿਲਾਂ ਆਪਣਾ ਸੀਐਮ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਜੰਮ ਕੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਵੱਡਾ ਇਕੱਠ ਹੋਇਆ ਹੈ।