ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਦੇ ਵਿੱਚ ਐਸਸੀ ਸਕਾਲਰਸ਼ਿਪ (SC Scholarship) ਘੋਟਾਲੇ ਮਾਮਲੇ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ ਭੁੱਖ ਹੜਤਾਲ ਦੇ ਤੀਜੇ ਦਿਨ ਵਿਸ਼ੇਸ਼ ਤੌਰ ’ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Harpal Cheema) ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਹ ਵੀ ਪੜੋ: SC ਕਮਿਸ਼ਨ ਨੇ ਸਾਂਸਦ Ravneet Bittu ਨੂੰ ਕੀਤਾ ਤਲਬ
ਇਸ ਮੌਕੇ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ 1560 ਕਰੋੜ ਰੁਪਏ ਦਾ ਇਹ ਪੂਰਾ ਘਪਲਾ ਹੈ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਵੀ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਜਾਰੀ ਨਹੀਂ ਕੀਤੇ ਸਨ ਜਿਸ ਕਰਕੇ ਉਨ੍ਹਾਂ ਦੀ ਪੜ੍ਹਾਈ ’ਤੇ ਇਸਦਾ ਮਾੜਾ ਅਸਰ ਪਿਆ ਹੈ।
ਉੱਥੇ ਹੀ ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ (Ravneet Bittu) ਨੂੰ ਸੁਰਖੀਆਂ ’ਚ ਰਹਿਣ ਦੀ ਆਦਤ ਹੈ ਜਿਸ ਕਰਕੇ ਉਹ ਬੇਤੁਕੀ ਬਿਆਨਬਾਜ਼ੀ ਕਰਦੇ ਰਹਿੰਦੇ ਹਨ। ਉਹਨਾਂ ਨੇ ਕਿਹਾ ਕਿ ਰਵਨੀਤ ਬਿੱਟੂ (Ravneet Bittu) ਜੋ ਭਾਸ਼ਾ ਦਲਿਤਾਂ ਲਈ ਵਰਤੀ ਹੈ ਉਹ ਬੇਹੱਦ ਮੰਦਭਾਗੀ ਹੈ ਜਿਸ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ ਅਤੇ ਇਸੇ ਕਰਕੇ ਰਵਨੀਤ ਬਿੱਟੂ (Ravneet Bittu ਦੇ ਪੁਤਲੇ ਫੂਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ (Ravneet Bittu) ਨੂੰ ਝੂਠ ਬੋਲਣ ਦੀ ਆਦਤ ਹੈ ਉਹ ਆਪ ਹੀ ਆਪਣੀ ਬਿਆਨਬਾਜ਼ੀ ਕਰਨ ਤੋਂ ਬਾਅਦ ਮੁੱਕਰ ਜਾਂਦੇ ਹਨ।
ਉੱਧਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਕੋਈ ਵਾਅਦਾ ਲੋਕਾਂ ਨਾਲ ਪੂਰਾ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿੱਚ ਅੱਜ ਕੱਚੇ ਅਧਿਆਪਕ ਪੱਕੇ ਹੋਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਸਾਫ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਇਹ ਵਾਅਦਾ ਕੀਤਾ ਸੀ ਕਿ ਪਹਿਲੀ ਕੈਬਿਨੇਟ ਵਿੱਚ ਉਹ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦੇਣਗੇ ਪਰ ਹਾਲੇ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ।
ਇਹ ਵੀ ਪੜੋ: Punjab Congress Conflict: ਸੁਖਪਾਲ ਖਹਿਰਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ