ਲੁਧਿਆਣਾ : ਪੰਜਾਬ ਚੋਣਾਂ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਦੇ ਚੱਲਦਿਆਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਰਾਹੁਲ ਗਾਂਧੀ ਵੱਲੋਂ ਅੱਜ ਸੀਐਮ ਚਿਹਰੇ ਦਾ ਐਲਾਨ ਕੀਤਾ ਜਾਣਾ ਹੈ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਲੁਧਿਆਣਾ ਪਹੁੰਚੇ ਹਨ, ਜਿਥੇ ਸੀਐਮ ਚਿਹਰੇ ਨੂੰ ਲੈਕੇ ਐਲਾਨ ਕੀਤਾ ਜਾਵੇਗਾ।
ਇਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਕੁਲਦੀਪ ਵੈਦ ਨੇ ਕਿਹਾ ਕਿ ਜੋ ਵੀ ਉਹ ਐਲਾਨ ਕਰਨਗੇ ਪੂਰੀ ਕਾਂਗਰਸ ਨੂੰ ਸਿਰ ਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਖੁਸ਼ੀ ਦੀ ਲਹਿਰ ਦੌੜ ਜਾਵੇਗੀ, ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਬਾਅਦ ਇਹ ਐਲਾਨ ਹੋਵੇਗਾ। ਕੁਲਦੀਪ ਵੈਦ ਨੇ ਇਹ ਵੀ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਰਹਿੰਦਿਆਂ ਆਪਣੇ ਕਾਰਜਕਾਲ ਦੇ ਦੌਰਾਨ ਜੋ ਕੰਮ ਕੀਤੇ ਨੇ ਉਹ ਕਾਬਿਲੇ ਤਾਰੀਫ਼ ਹਨ।
ਉੱਥੇ ਹੀ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਗੁਟਬੰਦੀ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਸੀਐਮ ਦੇ ਚਿਹਰੇ ਦੇ ਐਲਾਨ ਤੋਂ ਬਾਅਦ ਕੋਈ ਗੁਟਬੰਦੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਜੋ ਨਾਂ ਰਾਹੁਲ ਗਾਂਧੀ ਦੱਸਣਗੇ ਉਹ ਮਨਜ਼ੂਰ ਹੋਵੇਗਾ।
ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਢਾਈ-ਢਾਈ ਸਾਲ ਲਈ ਮੁੱਖ ਮੰਤਰੀ ਬਣਾਏ ਜਾ ਸਕਦੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਇਹ ਤਜ਼ਰਬਾ ਕਾਂਗਰਸ ਨੇ ਕੀਤਾ, ਉੱਥੇ ਨੁਕਸਾਨ ਹੋਇਆ ਹੈ। ਉਹ ਇਸ ਨੂੰ ਸਹੀ ਨਹੀਂ ਮੰਨਦੇ ਨਾਲ ਹੀ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੀ ਤਾਰੀਫ ਵੀ ਕੀਤੀ।
ਇਹ ਵੀ ਪੜ੍ਹੋ : ਅਰੂਸਾ ਆਲਮ ਨੇ ਮੁੜ ਬੰਨ੍ਹੇ ਕੈਪਟਨ ਦੀਆਂ ਤਰੀਫ਼ਾ ਦੇ ਪੁਲ੍ਹ, ਕਾਂਗਰਸ 'ਚ ਮਚਾਇਆ ਹੜਕੰਪ !