ਲੁਧਿਆਣਾ: ਲੁਧਿਆਣਾ ਦੇ ਵਿੱਚ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਮਨਾਇਆ ਜਾਣ ਵਾਲਾ ਸਾਲਾਨਾ ਲੋਹੜੀ ਮੇਲਾ ਇਸ ਵਾਰ ਲੁਧਿਆਣਾ ਦੀ ਮਾਸੂਮ ਬੱਚੀ ਦਿਲ ਰੋਜ਼ ਅਤੇ ਕਿਸਾਨ ਅੰਦੋਲਨ ਨੂੰ ਸਮਰਪਿਤ ਹੋਵੇਗਾ। ਇਸ ਦੌਰਾਨ ਵੱਡੀਆਂ ਸ਼ਖ਼ਸੀਅਤਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਕਿਸਾਨ ਅੰਦੋਲਨ 'ਚ ਯੋਗਦਾਨ ਪਾਉਣ ਵਾਲੀ ਲਾਡੋ ਰਾਣੀ ਅਤੇ ਹੋਰ ਕਈ ਸ਼ਖ਼ਸੀਅਤਾਂ ਜਿਵੇਂ ਕੰਵਰ ਗਰੇਵਾਲ, ਸਰਬਜੀਤ ਕੌਰ ਮਾਂਗਟ ਨੂੰ ਵੀ ਸਨਮਾਨਿਤ ਕੀਤਾ ਜਾਣਾ ਹੈ।
ਜ਼ਿਕਰਯੋਗ ਹੈ ਕਿ ਮਾਲਵਾ ਸੱਭਿਆਚਾਰਕ ਮੰਚ ਬੀਤੇ 2 ਦਹਾਕਿਆਂ ਤੋਂ ਸਮਾਜ ਵਿੱਚ ਕੁੜੀਆਂ ਦੀ ਅਹਿਮੀਅਤ ਦਰਸਾਉਣ ਲਈ ਲੋਹੜੀ ਮੇਲਾ ਧੀਆਂ ਕਰਵਾਇਆ ਜਾਂਦਾ ਹੈ। ਮਸ਼ਹੂਰ ਪੰਜਾਬੀ ਗਾਇਕਾ, ਲੇਖਿਕਾ ਅਤੇ ਅਦਾਕਾਰ ਸਰਬਜੀਤ ਕੌਰ ਮਾਂਗਟ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਆਪਣੇ ਆਪ ਦੇ ਵਿਚ ਹੀ ਇਕ ਸਮਾਜ ਨੂੰ ਚੰਗਾ ਸੁਨੇਹਾ ਹੈ, ਜਿਸ ਨਾਲ ਧੀਆਂ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ, ਕੋਈ ਸਮਾਂ ਆਵੇਗਾ ਉਦੋਂ ਮੁੜ ਤੋਂ ਮੁੰਡਿਆਂ ਦੀ ਲੋਹੜੀ ਮਨਾਉਣੀ ਪਿਆ ਕਰੇਗੀ। ਮਾਲਵਾ ਸੱਭਿਆਚਾਰਕ ਮੰਚ ਦੇ ਸਰਪ੍ਰਸਤ ਕੇ.ਕੇ ਬਾਵਾ ਨੇ ਕਿਹਾ ਕਿ ਇਸ ਵਾਰ ਲੋਹੜੀ ਮੇਲਾ ਦਿਲ ਰੋਜ਼ ਕਿਸਾਨ ਅੰਦੋਲਨ ਨੂੰ ਸਮਰਪਿਤ ਹੋਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਇਸਦੇ ਨਾਲ ਹੀ 101 ਧੀਆਂ ਨੂੰ ਲੋਹੜੀ ਦਾ ਸ਼ਗਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਪੇਡਾ ਵੱਲੋਂ ਸੱਤ ਪੇਸ਼ੇਵਰਾਂ ਦੀਆਂ ਨਿਯੁਕਤੀਆਂ