ETV Bharat / city

ਧਰਮਕੋਟ ਹਲਕੇ ’ਚ ਕਾਂਗਰਸ ਤੇ ਅਕਾਲੀ ਵਿਚਾਲੇ ਸਿੱਧੇ ਮੁਕਾਬਲੇ ਦੇ ਆਸਾਰ, AAP ਨੇ ਬਦਲਿਆ ਚਿਹਰਾ - SAD

Punjab Assembly Election 2022: ਕੀ ਧਰਮਕੋਟ ਹਲਕੇ 'ਚ (Dharmkot assembly constituency) ਇਸ ਵਾਰ ਵੀ ਹੋਵੇਗੀ ਕਾਂਗਰਸ ਦੇ ਸੁਖਜੀਤ ਸਿੰਘ ਲੋਹਗੜ ਤੇ ਅਕਾਲੀ ਦਲ ਦੇ ਤੋਤਾ ਸਿੰਘ ਵਿਚਾਲੇ ਹੋਵੇਗੀ ਟੱਕਰ, ਜਾਂ ਫੇਰ ਆਮ ਆਦਮੀ ਪਾਰਟੀ ਨਵੇਂ ਉਮੀਦਵਾਰ ਦਵਿੰਦਰ ਸਿੰਘ ਲਾਡੀ ਨਾਲ ਆ ਸਕੇਗੀ ਮੁਕਾਬਲੇ ਵਿੱਚ ਤੇ ਜਾਂ ਫੇਰ ਪੰਜਾਬ ਲੋਕ ਕਾਂਗਰਸ ਦੇ ਰਵਿੰਦਰ ਸਿੰਘ ਗਰੇਵਾਲ ਚੋਣ ਬਣਾਉਣਗੇ ਦਿਲਚਸਪ, ਜਾਣੋਂ ਇਥੋਂ ਦਾ ਸਿਆਸੀ ਹਾਲ...

ਕਾਂਗਰਸ ਤੇ ਅਕਾਲੀ ਵਿਚਾਲੇ ਸਿੱਧੇ ਮੁਕਾਬਲੇ ਦੇ ਆਸਾਰ

author img

By

Published : Jan 29, 2022, 1:53 PM IST

ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਧਰਮਕੋਟ ਹਲਕਾ (Dharamkot Assembly Constituency) ਤੋਂ ਕਾਂਗਰਸ (Congress) ਦੇ ਸੁਖਜੀਤ ਸਿੰਘ ਲੋਹਗੜ੍ਹ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਧਰਮਕੋਟ (Dharamkot Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਧਰਮਕੋਟ (Dharamkot Assembly Constituency)

ਜੇਕਰ ਧਰਮਕੋਟ (Dharamkot Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਸੁਖਜੀਤ ਸਿੰਘ ਲੋਹਗੜ੍ਹ ਵਿਧਾਇਕ ਹਨ। ਸੁਖਜੀਤ ਸਿੰਘ ਲੋਹਗੜ੍ਹ (Sukhjit Singh Lohgarh) ਨੇ ਜਿੱਤ ਹਾਸਲ ਕੀਤੀ ਸੀ। ਸੁਖਜੀਤ ਸਿੰਘ ਲੋਹਗੜ੍ਹ 2017 ਵਿੱਚ ਇਥੋਂ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਗਿੱਲ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ (SAD) ਦੇ ਵੱਡੇ ਆਗੂ ਜਥੇਦਾਰ ਤੋਤਾ ਸਿੰਘ (Tota singh) ਨੂੰ ਮਾਤ ਦਿੱਤੀ ਸੀ। ਆਮ ਆਦਮੀ ਪਾਰਟੀ (AAP) ਦੇ ਦਲਜੀਤ ਸਿੰਘ (Daljit singh) ਨੂੰ ਮਾਤ ਦਿੱਤੀ ਸੀ।

ਇਸ ਵਾਰ ਕਾਂਗਰਸ ਨੇ ਮੁੜ ਸੁਖਜੀਤ ਸਿੰਘ ਲੋਹਗੜ੍ਹ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਅਕਾਲੀ ਦਲ ਨੇ ਵੀ ਤੋਤਾ ਸਿੰਘ ਨੂੰ ਟਿਕਟ ਦਿੱਤੀ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਦਲਜੀਤ ਸਿੰਘ ਦੀ ਟਿਕਟ ਕੱਟ ਕੇ ਦਵਿੰਦਰ ਸਿੰਘ ਲਾਡੀ ਨੂੰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਪੰਜਾਬ ਲੋਕ ਕਾਂਗਰਸ ਨੇ ਐਡਵੋਕੇਟ ਰਵਿੰਦਰ ਸਿੰਘ ਗਰੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਮੁਕਾਬਲੇ ਵਿੱਚ ਆਉਣ ਦੀ ਕੋਸ਼ਿਸ਼ ਕੀਤੀ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਧਰਮਕੋਟ (Dharmkot Constituency) ’ਤੇ ਭਾਰੀ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਸੁਖਜੀਤ ਸਿੰਘ ਲੋਹਗੜ੍ਹ ਵਿਧਾਇਕ ਬਣੇ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਤੋਤਾ ਸਿੰਘਨੂੰ ਮਾਤ ਦਿੱਤੀ ਸੀ, ਜਦੋਂਕਿ ਆਮ ਆਦਮੀ ਪਾਰਟੀ ਦੇ ਦਲਜੀਤ ਸਿੰਘ ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਸੁਖਜੀਤ ਸਿੰਘ ਲੋਹਗੜ੍ਹ ਨੂੰ 63238 ਵੋਟਾਂ ਮਿਲੀਆਂ ਸੀ, ਜਦੋਂਕਿ ਅਕਾਲੀ ਦਲ (SAD) ਤੋਤਾ ਸਿੰਘ ਨੂੰ 41020 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਆਪ (AAP) ਦੇ ਦਲਜੀਤ ਸਿੰਘ ਨੂੰ 34615 ਵੋਟਾਂ ਪ੍ਰਾਪਤ ਹੋਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕੁਲ ਭਾਰੀ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 44.23 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਅਕਾਲੀ ਦਲ ਨੂੰ 28.69 ਫੀਸਦੀ ਵੋਟਾਂ ਹਾਸਲ ਹੋਈਆਂ ਸੀ ਤੇ ਆਪ ਦੇ ਹਿੱਸੇ 24.21 ਫੀਸਦੀ ਵੋਟ ਸ਼ੇਅਰ ਆਇਆ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਧਰਮਕੋਟ (Dharmkot Assembly Constituency) ਸੀਟ ’ਤੇ 83.52 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਅਕਾਲੀ ਦਲ ਦੇ ਤੋਤਾ ਸਿੰਘ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸਿੱਧੇ ਮੁਕਾਬਲੇ ਵਿੱਚ ਕਾਂਗਰਸ ਦੇ ਸੁਖਜੀਤ ਸਿੰਘ ਲੋਹਗੜ੍ਹ ਨੂੰ ਹਰਾਇਆ ਸੀ।

ਇਸ ਦੌਰਾਨ ਅਕਾਲੀ ਦਲ ਦੇ ਤੋਤਾ ਸਿੰਘ ਨੂੰ 62887 ਵੋਟਾਂ ਹਾਸਲ ਹੋਈਆਂ ਸੀ ਤੇ ਕਾਂਗਰਸ ਦੇ ਸੁਖਜੀਤ ਸਿੰਘ ਲੋਹਗੜ੍ਹ ਨੂੰ 41020 ਵੋਟਾਂ ਮਿਲੀਆਂ ਸੀ, ਜਦੋਂਕਿ ਪੀਪੀਪੀ ਦੇ ਉਮੀਦਵਾਰ ਨੂੰ 6792 ਵੋਟਾਂ ਹਾਸਲ ਹੋਈਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਧਰਮਕੋਟ (Dharmkot Assembly Constituency) 'ਤੇ 83.52 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਦਲ ਨੂੰ 47.29 ਫੀਸਦੀ ਵੋਟਾਂ ਹਾਸਲ ਹੋਈਆਂ ਸੀ, ਜਦੋਂਕਿ ਕਾਂਗਰਸ ਨੂੰ 44.09 ਫੀਸਦੀ ਵੋਟਾਂ ਪ੍ਰਾਪਤ ਹੋਈਆਂ ਸੀ ਤੇ ਪੀਪੀਪੀ ਨੂੰ 5.11 ਫੀਸਦੀ ਵੋਟਾਂ ਮਿਲੀਆਂ ਸੀ।

ਧਰਮਕੋਟ ਸੀਟ (Dharmkot Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ, ਅਕਾਲੀ ਦਲ ਨੇ ਆਪਣੇ ਪੁਰਾਣੇ ਉਮੀਦਵਾਰ ਉਤਾਰੇ ਹਨ। ਤਿੰਨੇ ਉਮੀਦਵਾਰ ਤੀਜੀ ਵਾਰ ਆਮੋ ਸਾਹਮਣੇ ਹਨ, ਜਦੋਂਕਿ ਆਮ ਆਦਮੀ ਪਾਰਟੀ ਨੇ ਆਪਣੇ ਪੁਰਾਣੇ ਉਮੀਦਵਾਰ ਦੀ ਟਿਕਟ ਕੱਟ ਦਿੱਤੀ ਹੈ ਤੇ ਪੰਜਾਬ ਲੋਕ ਕਾਂਗਰਸ ਨਵੀਂ ਖਿਡਾਰੀ ਹੈ ਤੇ ਪਾਰਟੀ ਨੇ ਇੱਕ ਵਕੀਲ ’ਤੇ ਭਰੋਸਾ ਜਿਤਾਇਆ ਹੈ। ਜਿਸ ਤਰ੍ਹਾਂ ਪੰਜਾਬ ਵਿੱਚ ਕਿਸੇ ਇੱਕ ਪਾਰਟੀ ਦੀ ਹਨੇਰੀ ਝੁੱਲਦੀ ਨਜਰ ਨਹੀਂ ਆ ਰਹੀ ਤੇ ਇਸ ਹਿਸਾਬ ਨਾਲ ਇਤਿਹਾਸਕ ਤਜਰਬੇ ਦੀ ਗੱਲ ਕਰੀਏ ਤਾਂ ਮੁਕਾਬਲਾ ਸਿੱਧਾ ਹੋਣ ਦੇ ਆਸਾਰ ਹਨ।

ਇਹ ਵੀ ਪੜ੍ਹੋ:ਪੰਜਾਬੀ ਫੌਜੀ ਨੇ ਆਰਮੀ ਛਾਉਣੀ ’ਚ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ETV Bharat Logo

Copyright © 2025 Ushodaya Enterprises Pvt. Ltd., All Rights Reserved.