ਲੁਧਿਆਣਾ: ਲੁਧਿਆਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਵਿੱਚ ਬੀਤੇ ਦਿਨੀਂ ਪੇਰੈਂਟਸ ਐਸੋਸੀਏਸ਼ਨ(Parents Association) ਵੱਲੋਂ ਜੁੱਤੀਆਂ ਦਾ ਹਾਰ ਗਲ ਵਿੱਚ ਪਾਉਣ ਦਾ ਮਾਮਲਾ ਹੁਣ ਭਖਦਾ ਨਜ਼ਰ ਆ ਜਾ ਰਿਹਾ ਹੈ।
ਪੇਰੈਂਟਸ ਐਸੋਸੀਏਸ਼ਨ(Parents Association) ਦੇ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਐਸੋਸੀਏਸ਼ਨ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਹੱਕ ਪੂਰਿਆ। ਇਸ ਤੋਂ ਇਲਾਵਾ ਉਹਨਾੰ ਨੇ ਮੰਗ ਕੀਤੀ ਕਿ ਉਹਨਂ 'ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਦੌਰਾਨ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਇੱਕ ਮਹੀਨਾ ਪਹਿਲਾਂ ਹੀ ਆ ਗਿਆ ਸੀ, ਉਨ੍ਹਾਂ ਵੱਲੋਂ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ।
ਉਨ੍ਹਾਂ ਨੇ ਕਿਹਾ ਕਿ ਹਰ ਕੰਮ ਵਿਭਾਗੀ ਕਾਰਵਾਈ ਮੁਤਾਬਕ ਹੁੰਦਾ ਹੈ, ਪਰ ਪੇਰੈਂਟਸ ਐਸੋਸੀਏਸ਼ਨ(Parents Association) ਆਪਣੇ ਮੁਤਾਬਕ ਕਾਰਵਾਈ ਕਰਵਾਉਣ ਲਈ ਬਜ਼ਿੱਦ ਸੀ, ਜਿਸ ਕਰਕੇ ਜਾਣ ਬੁੱਝ ਕੇ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ।
ਡੀ.ਈ.ਓ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਅਤੇ ਜਿਨ੍ਹਾਂ ਨੇ ਉਨ੍ਹਾਂ ਦੇ ਸਨਮਾਨ ਨੂੰ ਢਾਹ ਲਾਈ, ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਉਧਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਾਥ ਦੇਣ ਆਏ ਅਧਿਆਪਕਾਂ ਨੇ ਵੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਬਹੁਤ ਗ਼ਲਤ ਹੋਇਆ ਹੈ।
ਸਿੱਖਿਆ ਅਫ਼ਸਰ ਇੱਕ ਸਨਮਾਨਜਨਕ ਅਹੁਦਾ ਹੈ। ਅਜਿਹੇ 'ਚ ਉਨ੍ਹਾਂ ਦੇ ਦਫ਼ਤਰ 'ਚ ਆ ਕੇ ਉਨ੍ਹਾਂ ਨਾਲ ਅਜਿਹਾ ਸਲੂਕ ਬਰਦਾਸ਼ਤ ਲਾਇਕ ਨਹੀਂ ਹੈ।
ਇਹ ਵੀ ਪੜ੍ਹੋ:ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ 'ਚ ਪਾਇਆ ਜੁੱਤੀਆਂ ਦਾ ਹਾਰ !