ETV Bharat / city

ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਕੀਤਾ ਉਦਘਾਟਨ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ।

author img

By

Published : Aug 15, 2019, 2:27 AM IST

ਵਿਜੈ ਇੰਦਰ ਸਿੰਗਲਾ

ਲੁਧਿਆਣਾ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਬੁੱਧਵਾਰ ਨੂੰ ਮਾਛੀਵਾੜਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ। ਜਿਹੜੇ ਬੱਚੇ ਸਕੂਲ ਵਿੱਚ ਆਪਣੀ ਕਲਾਸ ਪਾਸ ਕਰਨ ਤੋਂ ਬਾਅਦ ਜੋ ਕਿਤਾਬਾਂ ਨੂੰ ਸਕੂਲ ਵਿੱਚ ਵਾਪਿਸ ਕਰਨਗੇ ਤੇ ਜਿਨ੍ਹਾਂ ਦੀਆਂ ਕਿਤਾਬਾਂ ਸਾਫ਼ ਸੁਥਰੀਆਂ ਹੋਣਗੀਆਂ, ਉਨ੍ਹਾਂ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਹ ਸਭ ਕਰਨ ਨਾਲ ਪੁਰਾਣਈਆਂ ਕਿਤਾਬਾਂ ਕਿਸੇ ਹੋਰ ਬੱਚੇ ਦੇ ਕੰਮ ਆ ਸਕਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ ।

ਵੀਡੀਓ

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2 ਸਾਲਾਂ ਦੇ ਵਿੱਚ 7 ਤੋਂ 8 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ। ਟੀਚਰਾਂ ਦੀ ਬਦਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਕੰਮ ਕਰਨ ਵਾਲੇ ਮਿਹਨਤੀ ਪੜ੍ਹਨ ਵਾਲੇ ਟੀਚਰ ਹਨ, ਉਹ ਆਪਣੀ ਕਾਬਲੀਅਤ ਦੇ ਆਧਾਰ 'ਤੇ ਆਨਲਾਈਨ ਬੈਠ ਕੇ ਆਪਣੀ ਬਦਲੀ ਆਪ ਕਰ ਸਕਣਗੇ। ਹੁਣ ਤੱਕ ਦੋਨੋਂ ਰਾਊਂਡ ਵਿੱਚ 6500 ਦੇ ਲਗਭਗ ਟੀਚਰਾਂ ਦੀ ਬਦਲੀ ਹੋਈ ਹੈ, ਇਹ ਬਦਲੀ ਉਨ੍ਹਾਂ ਨੇ ਆਪ ਆਪਣੀ ਕਾਬਲੀਅਤ ਦੇ ਆਧਾਰ 'ਤੇ ਕੀਤੀ ਹੈ।

ਸੜਕਾਂ ਦੇ ਮੁੱਦੇ 'ਤੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ 6 ਮਹੀਨੇ ਦੇ ਅੰਦਰ ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵਿਜੈ ਇੰਦਰ ਸਿੰਗਲਾ ਨੇ ਮਾਛੀਵਾੜਾ ਸਾਹਿਬ ਵਿੱਚ ਜੋ ਸੜਕ ਦਾ ਉਦਘਾਟਨ ਕੀਤਾ ਸੀ ਤੇ ਕਿਹਾ ਕਿ 2 ਮਹੀਨੇ ਦੇ ਅੰਦਰ ਅੰਦਰ ਸੜਕਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਪਰ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੜਕਾਂ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ।

Intro:ਮਾਛੀਵਾੜਾ ਸਾਹਿਬ ਪਹੁੰਚੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ।
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਕਈ ਅਹਿਮ ਫੈਸਲੇ ਜਿਨ੍ਹਾਂ ਤਹਿਤ ਸੱਤ ਤੋਂ ਅੱਠ ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ ।
ਜਿਨ੍ਹਾਂ ਸਕੂਲਾਂ ਵਿਚ ਟੀਚਰ ਜ਼ਿਆਦਾ ਹਨ ਉਨ੍ਹਾਂ ਨੂੰ ਕਿਸੇ ਹੋਰ ਸਕੂਲ ਵਿੱਚ ਅਤੇ ਜਿਨ੍ਹਾਂ ਸਕੂਲਾਂ ਵਿਚ ਟੀਚਰ ਘੱਟ ਹਨ ਉਨ੍ਹਾਂ ਸਕੂਲਾਂ ਵਿਚ ਇਟ ਟੀਚਰਾਂ ਦੀ ਬਦਲੀ ਕੀਤੀ ਜਾਵੇਗੀ।

Body:ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅੱਜ ਮਾਛੀਵਾੜਾ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਉਦਘਾਟਨ ਕੀਤਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ ।ਜਿਹੜੇ ਬੱਚੇ ਸਕੂਲ ਵਿੱਚ ਆਪਣੀ ਕਲਾਸ ਪਾਸ ਕਰਨ ਤੋਂ ਬਾਅਦ ਜੋ ਕਿਤਾਬਾਂ ਨੂੰ ਸਕੂਲ ਵਿੱਚ ਵਾਪਿਸ ਕਰਨਗੇ ਜਿਨ੍ਹਾਂ ਦੀਆਂ ਕਿਤਾਬਾਂ ਸਾਫ਼ ਸੁਥਰੀਆਂ ਹੋਣਗੀਆਂ ਉਨ੍ਹਾਂ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ ,ਕਿਉਂਕਿ ਇਹ ਵਾਪਿਸ ਕੀਤੀਆਂ ਕਿਤਾਬਾਂ ਕਿਸੇ ਹੋਰ ਬੱਚੇ ਦੇ ਕੰਮ ਆ ਸਕਣਗੀਆਂ ।ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਦੇ ਵਿੱਚ ਸੱਤ ਤੋਂ ਅੱਠ ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ ।
ਟੀਚਰਾਂ ਦੀ ਬਦਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਕੰਮ ਕਰਨ ਵਾਲੇ ਮਿਹਨਤੀ ਪੜ੍ਹਨ ਵਾਲੇ ਟੀਚਰ ਹਨ ਉਹ ਆਪਣੀ ਕਾਬਲੀਅਤ ਦੇ ਆਧਾਰ ਤੇ ਆਨਲਾਈਨ ਬੈਠ ਕੇ ਆਪਣੀ ਬਦਲੀ ਆਪ ਕਰ ਸਕਣ ।ਹੁਣ ਤੱਕ ਦੋਨੋਂ ਰਾਊਂਡ ਵਿੱਚ 6500 ਦੇ ਲਗਭਗ ਟੀਚਰਾਂ ਦੀ ਬਦਲੀ ਹੋਈ ਹੈ ਇਹ ਬਦਲੀ ਉਨ੍ਹਾਂ ਨੇ ਆਪ ਆਪਣੀ ਕਾਬਲੀਅਤ ਦੇ ਆਧਾਰ ਤੇ ਕੀਤੀ ਹੈ ।

Conclusion:ਸੜਕਾਂ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ ਛੇ ਮਹੀਨੇ ਦੇ ਅੰਦਰ ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਗੱਲ ਇਹ ਹੈ ਕਿ ਕੁਝ ਮਹੀਨੇ ਪਹਿਲਾਂ ਵਿਜੇ ਇੰਦਰ ਸਿੰਗਲਾ ਜੀ ਨੇ ਮਾਛੀਵਾੜਾ ਸਾਹਿਬ ਵਿੱਚ ਜੋ ਸੜਕ ਦਾ ਉਦਘਾਟਨ ਕੀਤਾ ਸੀ ਇਹ ਕਿਹਾ ਕਿ ਦੋ ਮਹੀਨੇ ਦੇ ਅੰਦਰ ਅੰਦਰ ਸੜਕਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਪਰ ਕਈ ਮਹੀਨੇ ਬੀਤ ਜਾਣ ਦੇ ਬਾਅਦ ਵਿੱਚ ਵੀ ਸੜਕਾਂ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ ।ਮੰਤਰੀ ਜੀ ਦਾ ਅੱਜ ਇਹ ਕਹਿਣਾ ਕਿ ਛੇ ਮਹੀਨੇ ਅੰਦਰ ਅੰਦਰ ਸੜਕਾਂ ਬਣ ਜਾਣਗੀਆਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।
ETV Bharat Logo

Copyright © 2024 Ushodaya Enterprises Pvt. Ltd., All Rights Reserved.