ਲੁਧਿਆਣਾ : ਭਾਰਤ -ਚੀਨ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਦੇਸ਼ ਵਾਸੀਆਂ ਵਿੱਚ ਭਾਰੀ ਰੋਸ ਹੈ। ਇਸ ਝੜਪ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਸੇ ਕੜੀ 'ਚ ਖੰਨਾ ਸ਼ਹਿਰ ਵਿੱਚ ਸਾਬਕਾ ਫੌਜੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੇ ਅਤੇ ਚੀਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਸਾਬਕਾ ਫੌਜੀਆਂ ਨੇ ਕੈਪਟਨ ਨੰਦ ਸਿੰਘ ਮਾਜਰੀ ਦੀ ਅਗਵਾਈ 'ਚ ਚੀਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕੈਪਟਨ ਨੰਦ ਸਿੰਘ ਨੇ ਦੱਸਿਆ ਸਾਬਕਾ ਫੌਜੀਆਂ ਵੱਲੋਂ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਚੀਨ ਦਾ ਵਿਰੋਧ ਕਰਨਾ ਚਾਹੀਦਾ ਹੈ, ਕਿਉਂਕਿ ਚੀਨ ਇੱਕ ਧੋਖੇਬਾਜ਼ ਦੇਸ਼ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਪੀਲ ਕੀਤੀ ਉਹ ਚੀਨ ਤੋਂ ਬਦਲਾ ਲੈਣ।
ਚੀਨ ਵਿਰੁੱਧ ਆਪਣਾ ਰੋਸ ਪ੍ਰਗਟਾਉਂਦੇ ਹੋਏ ਸਾਬਕਾ ਫੌਜੀਆਂ ਨੇ ਦੇਸ਼ ਵਾਸੀਆਂ ਨੂੰ ਚਾਈਨੀਜ਼ ਸਮਾਨ ਦਾ ਬਾਇਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਾਰਤ-ਚੀਨ ਸਰਹੱਦ ਵਿਵਾਦ 'ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਨੂੰ ਚੀਨ ਦੇ ਧੋਖੇ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜੇਕਰ ਅਸੀਂ ਚੀਨ ਤੋਂ ਬਦਲਾ ਲੈਣ ਹੀ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੋਵੇਗਾ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਸਾਬਕਾ ਸੂਬੇਦਾਰ ਹਰਵੀਰ ਸਿੰਘ ਅਲੋੜ ਨੇ ਕਿਹਾ ਕਿ ਕੇਂਦਰ ਸਰਕਾਰ ਸਾਡਾ ਵਨ ਰੈਂਕ ਵਨ ਪੈਨਸ਼ਨ ਨੂੰ ਲਾਗੂ ਕਰੇ ਅਤੇ ਰੱਦ ਕੀਤੇ ਗਏ ਡੀਏ ਨੂੰ ਮੁੜ ਬਹਾਲ ਕਰੇ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਰਿਟਾਇਰਡ ਫੌਜੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।