ਖੰਨਾ : ਸ਼ਹਿਰ ਦੇ ਨੇੜੇ ਪੈਂਦੇ ਪਿੰਡ ਜਸਪਾਲੋਂ ਵਿੱਚ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੇ ਦੋਸਤ ਵੱਲੋਂ ਉਸਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ (17 ਸਾਲਾਂ ) ਬਲਰਾਜ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਉਸ ਦੀ ਲਾਸ਼ ਪਿੰਡ ਦੇ ਹੀ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਦੇ ਘਰੋਂ ਬਰਾਮਦ ਹੋਈ ਸੀ। ਇਸ ਕਾਰਨ ਬਲਰਾਜ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕੀਆ ਹੈ। ਪਰਿਵਾਰ ਵੱਲੋਂ ਗੁਰਪ੍ਰੀਤ ਸਿੰਘ ਉੱਤੇ ਬਲਰਾਜ ਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੇ ਦੋਸਤ ਗੁਰਪ੍ਰੀਤ ਦੇ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ।
ਇਸ ਬਾਰੇ ਦੱਸਦੇ ਹੋਏ ਖੰਨਾ ਦੇ ਥਾਣਾ ਸਦਰ ਦੇ ਐਸਐਚਓ ਅਨਵਰ ਅਲੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਜੁੱਟੀ ਹੋਈ ਹੈ। ਪੁਲਿਸ ਜਾਂਚ ਦੇ ਤੱਥਾਂ ਦੇ ਆਧਾਰ ਉੱਤੇ ਕਾਰਵਾਈ ਕਰੇਗੀ।