ETV Bharat / city

ਕਿਸਾਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਗਰਜੇ ਲੁਧਿਆਣਾ ਦੇ ਕਿਸਾਨ

ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਫਿਰੋਜ਼ਪੁਰ ਹਾਈਵੇ ਨੂੰ ਕਿਸਾਨਾਂ ਵੱਲੋਂ ਬੰਦ ਕੀਤਾ ਗਿਆ ਹੈ। ਇਸ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਕਿਸਾਨਾਂ ਦੇ ਹੋਏ ਲਾਠੀਚਾਰਜ ਖ਼ਿਲਾਫ਼ ਗਰਜੇ ਲੁਧਿਆਣਾ ਦੇ ਕਿਸਾਨ...

author img

By

Published : Aug 29, 2021, 7:12 PM IST

ਲੁਧਿਆਣਾ: ਕੱਲ੍ਹ ਕਰਨਾਲ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਆਂ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਾਠੀਚਾਰਜ ਵਿੱਚ ਹਰਿਆਣਾ ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਸੀ। ਜਿਸ ਦੇ ਰੋਸ ਵਜੋਂ ਅੱਜ ਕਿਸਾਨ ਯੂਨੀਆਨਾਂ ਵੱਲੋਂ 12 ਵਜੇ ਤੋਂ 2 ਵਜੇ ਤੱਕ ਪੰਜਾਬ ਵਿੱਚ ਸਾਰੇ ਹਾਈਵੇ ਬੰਦ ਕੀਤੇ ਹਨ। ਹਾਲਾਂਕਿ ਇਸ ਪ੍ਰਦਰਸ਼ਨ ਦੌਰਾਨ ਜ਼ਰੂਰੀ ਸੇਵਾਵਾਂ ਵਾਲੇ ਵਾਹਾਨਾਂ ਨੂੰ ਨਹੀਂ ਰੋਕਿਆ ਗਿਆ।

ਕਿਸਾਨਾਂ ਦੇ ਹੋਏ ਲਾਠੀਚਾਰਜ ਖ਼ਿਲਾਫ਼ ਗਰਜੇ ਲੁਧਿਆਣਾ ਦੇ ਕਿਸਾਨ...

ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਫਿਰੋਜ਼ਪੁਰ ਹਾਈਵੇ ਨੂੰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ। ਇਸ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮਹਿਲਾ ਕਿਸਾਨਾਂ ਨੇ ਕਿਹਾ, ਕਿ ਕੱਲ੍ਹ ਕਰਨਾਲ ਵਿੱਚ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਅਤਿਆਚਾਰ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਅੱਜ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ, ਕਿ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦੀ ਇੱਕ ਸਾਥੀ ਮਹਿਲਾ ਕਿਸਾਨ ਨਾਲ ਬਦਤਮੀਜ਼ੀ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਉਹ ਚੰਡੀਗੜ੍ਹ ਜਾਕੇ ਵੀ ਪ੍ਰਦਰਸ਼ਨ ਕਰਨਗੀਆ। ਅਤੇ ਉਨ੍ਹਾਂ ਨੇ ਮੰਗ ਕੀਤੀ, ਕਿ ਮਹਿਲਾ ਕਿਸਾਨ ਨਾਲ ਬਤਮੀਜ਼ੀ ਕਰਨ ਵਾਲੇ ਭਾਜਪਾ ਆਗੂ ਉੱਪਰ ਕੇਸ ਦਰਜ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।
ਉਗਰਾਹਾ ਕਿਸਾਨ ਯੂਨੀਅਨ ਦੇ ਆਗੂ ਚਰਨ ਸਿੰਘ ਨੇ ਕਿਹਾ, ਕਿ ਕਿਸਾਨ ਯੂਨੀਅਨ ਦੁਆਰਾ ਦਿੱਤੀ ਗਈ, ਕਾਲ ਅਨੁਸਾਰ 12 ਵਜੇ ਤੋਂ 2 ਵਜੇ ਤੱਕ ਰੋਸ ਪ੍ਰਦਰਸ਼ਨ ਦੇ ਤੌਰ ‘ਤੇ ਰੋਡ ਜਾਮ ਕੀਤੀ ਗਏ ਹਨ।

ਉਨ੍ਹਾਂ ਨੇ ਕਿਹਾ, ਕਿ ਉਹ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ। ਤੇ ਆਉਣ ਵਾਲੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਭਾਜਪਾ ਉਮੀਦਵਾਰ ਨੂੰ ਜਿੱਤਣ ਨਹੀਂ ਦੇਣਗੇ।

ਇਹ ਵੀ ਪੜ੍ਹੋ:ਹਰਿਆਣਾ ਪੁਲਿਸ ਅਫ਼ਸਰਾਂ 'ਤੇ ਹੋਵੇ ਸਖ਼ਤ ਕਾਰਵਾਈ:ਗੁਰਨਾਮ ਸਿੰਘ ਚੜੂਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.