ਲੁਧਿਆਣਾ: ਵਿਧਾਨ ਸਭਾ ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪਹੁੰਚ ਰਹੇ ਸਨ, ਪਰ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀ ਡਕੌਂਦਾ ਵੱਲੋਂ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਸੀਐਮ ਮਨੋਹਰ ਲਾਲ ਖੱਟੜ ਦਾ ਵਿਰੋਧ ਕਰਨ (Farmers protest against CM Manohar Lal Khattar) ਲਈ ਨਾਕਾ ਲਾ ਦਿੱਤਾ ਗਿਆ। ਜਿੱਥੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਲਾ ਦਿੱਤੀ ਗਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੋ ਮਨੋਹਰ ਲਾਲ ਖੱਟਰ ਸਰਕਾਰ ਨੇ ਦਿੱਲੀ ਜਾ ਰਹੇ ਕਿਸਾਨਾਂ ਨਾਲ ਕੀਤੀ ਸੀ ਉਹ ਕਦੇ ਭੁੱਲ ਨਹੀਂ ਸਕਦੇ।
ਇਹ ਵੀ ਪੜੋ: ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦਾ ਨਜ਼ਰ ਆਇਆ ਸੁਰੀਲਾ ਅੰਦਾਜ਼, ਦੇਖੋ ਵੀਡੀਓ
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਜਦੋਂ ਸਾਡੀ ਟੀਮ ਵੱਲੋਂ ਗੱਲਬਾਤ ਕੀਤੀ ਗਈ ਦੋਵਾਂ ਨੇ ਕਿਹਾ ਕਿ ਭਾਜਪਾ ਦਾ ਵਿਰੋਧ ਕਰਦੇ ਰਹਿਣਗੇ ਅਤੇ ਸੀਐਮ ਖੱਟਰ ਕਰਕੇ ਦਿੱਲੀ ਨੂੰ ਜਾ ਰਹੇ ਸਾਡੇ ਕਈ ਕਿਸਾਨ ਸ਼ਹੀਦ ਹੋ ਗਏ ਸਨ, ਉਹ ਇਸ ਗੱਲ ਨੂੰ ਕਿਵੇਂ ਭੁੱਲ ਸਕਦੇ ਹਨ।
ਮੋਦੀ ਦਾ ਵੀ ਕਰਾਂਗੇ ਵਿਰੋਧ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ ਕੱਲ੍ਹ ਆ ਰਹੇ ਅਮਿਤ ਸ਼ਾਹ ਅਤੇ ਪਰਸੋਂ ਆ ਰਹੇ ਪੀਐਮ ਮੋਦੀ ਦਾ ਵੀ ਵਿਰੋਧ ਕਰਨਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦਾ ਕੀ ਉਹ ਸਮਰਥਨ ਕਰ ਰਹੇ ਤੇ ਉਨ੍ਹਾਂ ਨੇ ਕਿਹਾ ਕਿ ਨਾ ਤਾਂ ਅਸੀਂ ਉਨ੍ਹਾਂ ਦਾ ਸਮਰਥਨ ਕਰ ਰਹੇ ਹਾਂ ਅਤੇ ਨਾ ਹੀ ਵਿਰੋਧ ਸਿਰਫ਼ ਭਾਜਪਾ ਦੇ ਵੱਡੇ ਲੀਡਰਾਂ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜੋ: 14 ਫਰਵਰੀ ਨੂੰ PM ਮੋਦੀ ਜਲੰਧਰ ’ਚ ਖੇਡਣਗੇ ਮਾਸਟਰ ਸਟਰੋਕ, ਕਿਸਾਨ ਕਰ ਸਕਦੇ ਨੇ ਵਿਰੋਧ !