ਲੁਧਿਆਣਾ: ਲਖੀਮਪੁਰ ਖੀਰੀ (Lakhimpur Khiri) ਵਿੱਚ ਵਾਪਰੀ ਘਟਨਾ ਦੇ ਰੋਸ ਵਜੋਂ ਅੱਜ ਲੁਧਿਆਣਾ (Ludhiana) ਵਿਖੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ (Protest) ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ (Deputy Commissioner) ਲੁਧਿਆਣਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਪ੍ਰਦਰਸ਼ਨ (Protest) ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੰਤਰੀ ਅਜੇ ਮਿਸ਼ਰਾ ਟੇਨੀ (Ajay mishra) ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੀ ਮਨਸ਼ਾ 'ਤੇ ਵੀ ਸ਼ੰਕਾ ਜਾਹਰ ਕੀਤੀ ਹੈ।
ਆਪਣੇ ਹੱਕੀ ਮੰਗਾਂ ਮੰਗਦਿਆਂ ਨੂੰ ਕਿਸਾਨਾਂ ਨੂੰ ਹੋ ਚੁੱਕੇ ਹਨ 11 ਮਹੀਨੇ
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਤਕਰੀਬਨ ਗਿਆਰਾਂ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਕਿਸਾਨ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਨੂੰ ਲੈ ਕੇ ਕਈ ਵਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਅੱਜ ਵੀ ਲੁਧਿਆਣਾ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ ਹੈ।
ਕਿਸਾਨਾਂ ਨੇ ਕਦੇ ਵੀ ਚੋਣ ਲੜਣ ਦੀ ਗੱਲ ਨਹੀਂ ਕਹੀ, ਸਿਆਸੀ ਪਾਰਟੀਆਂ ਫੁੱਟ ਪਵਾਉਣਾ ਚਾਹੁੰਦੀਆਂ ਨੇ
ਇਸ ਮੌਕੇ ਤੇ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਵੰਤ ਸਿੰਘ ਜਥੇਬੰਦੀ ਉਗਰਾਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਵੱਲੋਂ ਲਗਾਤਾਰ ਅੰਦੋਲਨ ਨੂੰ ਖਰਾਬ ਕਰਨ ਵਾਸਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਵੱਲੋਂ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਫਾਇਦੇ ਦੇਖਦੀਆਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਕਦੇ ਵੀ ਚੋਣ ਲੜਨ ਦੀ ਗੱਲ ਨਹੀਂ ਕੀਤੀ ਰਾਜਨੀਤਕ ਪਾਰਟੀਆਂ ਕਿਸਾਨਾਂ ਵਿੱਚ ਫੁੱਟ ਪਾ ਕੇ ਅੰਦੋਲਨ ਨੂੰ ਕਿਸੇ ਤਰ੍ਹਾਂ ਖਤਮ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ-ਬੀਜੇਪੀ-ਆਰਐਸਐਸ ਦੀ ਵਿਚਾਰਧਾਰਾ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰੇਗੀ ਕਾਂਗਰਸ- ਸੋਨੀਆ ਗਾਂਧੀ