ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਵੱਲੋਂ ਖੇਤੀ ਕਾਨੂੰਨ ਰੱਦ (Agriculture law repeal) ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਦਿੱਲੀ ਬਾਰਡਰ ’ਤੇ ਕਿਸਾਨਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਖੇ ਇਸ ’ਤੇ ਕੋਈ ਬਹੁਤੀ ਜ਼ਿਆਦਾ ਖੁਸ਼ੀ ਨਹੀਂ ਜਤਾਈ ਹੈ।
ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠੇ ਹਨ ਅਤੇ ਉਨ੍ਹਾਂ ਨੂੰ ਮੋਦੀ ਦੇ ਕਿਸੇ ਬਿਆਨ ’ਤੇ ਯਕੀਨ ਨਹੀਂ ਹੈ ਜਦੋਂ ਤੱਕ ਸੰਸਦ ਚ ਕਾਨੂੰਨ ਰੱਦ ਨਹੀਂ ਹੁੰਦੇ ਉਸ ਸਮੇਂ ਤੱਕ ਉਹ ਨਹੀਂ ਮੰਨਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇੱਕ ਦੂਜੇ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਗਿਆ।
ਤਿੰਨ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਫੈਸਲੇ ’ਤੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰਾਂ ਦਾ ਇਹ ਸਾਂਝਾ ਸੰਘਰਸ਼ ਹੈ ਮਜਦੂਰਾਂ ਦੀਆਂ ਮੰਗਾਂ ਵੀ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਜਾਰੀ ਹੈ। ਜਿਵੇਂ ਦਾ ਫੈਸਲਾ ਜਥੇਬੰਦੀਆਂ ਲੈਣਗੀਆਂ ਉਸੇ ਤਰ੍ਹਾਂ ਹੀ ਉਹ ਅਗਲੀ ਰਣਨੀਤੀ ’ਤੇ ਕੰਮ ਕਰਨਗੇ।
ਇਹ ਵੀ ਪੜੋ: Agriculture Law Repeal: ਕਿਸਾਨ ਇੰਝ ਮਨਾ ਰਹੇ ਜਸ਼ਨ
ਪੀਐੱਮ ਮੋਦੀ ਦਾ ਐਲਾਨ
ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕੱਤਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।
ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਦੇਸ਼ ਨੂੰ ਸੂਚਿਤ ਕਰਨ ਆਏ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ (3 new agricultural laws) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।