ETV Bharat / city

ਦਿੱਲੀ ਤੋਂ ਬਾਅਦ ਡੀਸੀ ਦਫਤਰਾਂ ਦੇ ਬਾਹਰ ਕਿਸਾਨਾਂ ਦਾ ਧਰਨਾ

author img

By

Published : Dec 22, 2021, 5:20 PM IST

ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਵਿਖੇ ਡੀਸੀ ਦਫਤਰ ਬਾਹਰ ਕਿਸਾਨਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਨਿਕਲਿਆ ਤਾਂ ਉਹ ਇਸੇ ਤਰ੍ਹਾਂ ਪੱਕਾ ਮੋਰਚਾ ਜਾਰੀ ਰਹੇਗਾ।

ਪੰਜਾਬ ਭਰ ਚ ਕਿਸਾਨਾਂ ਦਾ ਧਰਨਾ
ਪੰਜਾਬ ਭਰ ਚ ਕਿਸਾਨਾਂ ਦਾ ਧਰਨਾ

ਲੁਧਿਆਣਾ: ਦਿੱਲੀ ’ਚ ਕਿਸਾਨੀ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਦੀ ਜੱਥੇਬੰਦੀਆਂ ਨੇ ਪੰਜਾਬ ਭਰ ਦੇ ਡੀਸੀ ਦਫਤਰਾਂ ਦੇ ਬਾਹਰ ਪੱਕਾ ਧਰਨਾ ਲਗਾ ਦਿੱਤਾ ਹੈ। ਲੁਧਿਆਣਾ ’ਚ ਵੀ ਡੀਸੀ ਦਫਤਰ ਦੀ ਪਾਰਕਿੰਗ ਵਿੱਚ ਕਿਸਾਨਾਂ ਨੇ ਪੱਕੇ ਮੋਰਚੇ ਲਗਾ ਦਿੱਤੇ ਹਨ। ਕਿਸਾਨ ਆਪਣੀ ਪੂਰੀ ਤਿਆਰੀ ਦੇ ਨਾਲ ਡੀਸੀ ਦਫਤਰ ਦੇ ਬਾਹਰ ਬੈਠੇ ਹੋਏ ਹਨ। ਦੱਸ ਦਈਏ ਕਿ ਕਿਸਾਨਾਂ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਅੰਦਰ ਦਿੱਲੀ ਸਿੰਘੂ ਬਾਰਡਰ ਵਰਗਾ ਮਾਹੌਲ ਬਣਾ ਦਿੱਤਾ ਅਤੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਮਸਲਾ ਹੱਲ ਨਾ ਹੋਇਆ ਤਾਂ ਇਹ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰਦੀ।

ਪੰਜਾਬ ਭਰ ਚ ਕਿਸਾਨਾਂ ਦਾ ਧਰਨਾ

ਲੁਧਿਆਣਾ ’ਚ ਕਿਸਾਨਾਂ ਦਾ ਪੱਕਾ ਮੋਰਚਾ

ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਅੰਦਰ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਪੰਜਾਬ ਦੇ ਨਾਲ ਮੀਟਿੰਗ ਚ ਕੋਈ ਹੱਲ ਨਾ ਨਿਕਲਿਆ ਤਾਂ ਲੁਧਿਆਣਾ ਦੇ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਜਿਹੜਾ ਲਗਾਇਆ ਗਿਆ ਹੈ ਉਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰਾਲੀਆਂ ਵਿਚ ਹੀ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਸਰਕਾਰ ਵਾਅਦੇ ਕਰੇ ਪੂਰੇ- ਕਿਸਾਨ

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਗੱਲ ਕਰਜ਼ਾ ਮੁਆਫੀ ਦੀ ਹੋਵੇ ਭਾਵੇਂ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੀ ਹੋਵੇ ਭਾਵੇਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਮੁੱਦੇ ਹੋਣ ਪੰਜਾਬ ਸਰਕਾਰ ਇਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰੇ ਪੰਜਾਬ ਵਿੱਚ ਦਿੱਲੀ ਵਾਂਗ ਮੋਰਚੇ ਲੱਗਣਗੇ।

'ਮੁੱਖ ਮੰਤਰੀ ਨੂੰ ਦੱਸਿਆ ਐਲਾਨਮੰਤਰੀ'

ਕਿਸਾਨ ਜਥੇਬੰਦੀ ਉਗਰਾਹਾਂ ਦੇ ਪ੍ਰਦੇਸ਼ ਸਕੱਤਰ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਐਲਾਨਮੰਤਰੀ ਬਣਕੇ ਰਹਿ ਗਏ ਹਨ। ਉਹ ਇੱਕ ਤੋਂ ਬਾਅਦ ਇਕ ਐਲਾਨ ਕਰ ਦਿੰਦੇ ਹਨ ਪਰ ਜ਼ਮੀਨੀ ਪੱਧਰ ’ਤੇ ਇਹ ਐਲਾਨ ਪੂਰੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੇ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆ ਗਏ ਅਤੇ ਜਦੋਂ ਵਾਅਦੇ ਪੂਰੇ ਨਹੀਂ ਹੋਏ ਤਾਂ ਉਨ੍ਹਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਗਿਆ ਜਦਕਿ ਲੋਕਾਂ ਦੇ ਮਸਲੇ ਉੱਥੇ ਦੀ ਉੱਥੇ ਹੀ ਖੜ੍ਹੇ ਹਨ।

ਇਹ ਵੀ ਪੜੋ: ਡਰੱਗ ਮਾਮਲੇ ’ਤੇ ਸਿੱਧੂ ਨੇ ਕੈਪਟਨ ਤੇ ਕੇਜਰੀਵਾਲ ਨੂੰ ਘੇਰਿਆ, ਕਿਹਾ ਦੋਵੇ...

ETV Bharat Logo

Copyright © 2024 Ushodaya Enterprises Pvt. Ltd., All Rights Reserved.