ਲੁਧਿਆਣਾ : ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਦੀ ਬੈਠਕ ਦੇ ਵਿੱਚ ਕੌਮੀ ਲੀਡਰ ਵੀ ਪਹੁੰਚੇ ਹੋਏ ਹਨ ਅਤੇ ਮੀਟਿੰਗ ਵਿੱਚ ਰਾਕੇਸ਼ ਟਿਕੈਤ ਯੋਗਿੰਦਰ ਯਾਦਵ ਵੀ ਪਹੁੰਚੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ। ਉੱਥੇ ਹੀ ਜਦੋਂ ਉਨ੍ਹਾਂ ਨੂੰ ਸੰਗਰੂਰ ਚੋਣਾਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਮੇਟੀ ਦੇ ਵਿੱਚ ਹੀ ਫ਼ੈਸਲਾ ਲਿਆ ਜਾਵੇਗਾ ਕਿ ਕਿਸਾਨ ਜਥੇਬੰਦੀਆਂ ਇਸ ਵਿੱਚ ਕੀ ਰੋਲ ਅਦਾ ਕਰਨਗੀਆਂ।
ਉਹਨਾਂ ਅੱਗੇ ਕਿਹਾ ਕਿ ਬੀਤੇ ਦਿਨੀਂ ਅਸੀਂ ਇੱਕ ਅੰਦੋਲਨ ਸਰਕਾਰ ਖ਼ਿਲਾਫ਼ ਕਰ ਚੁੱਕੇ ਹਾਂ ਅਤੇ ਸਰਕਾਰ ਨੇ ਸਾਡੀਆਂ ਕਈ ਮੰਗਾਂ ਮਨ ਵੀ ਲਈਆਂ ਨੇ.. ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਸ਼ਹਾਦਤ ਹੋਈ ਹੈ। ਉਨ੍ਹਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਮਾਮਲੇ ਤੇ ਵੀ ਉਨ੍ਹਾਂ ਕਿਹਾ ਅੱਜ ਬੈਠਕ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਤਨਜ਼ ਭਰੇ ਅੰਦਾਜ਼ ਵਿਚ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਜਿਨ੍ਹਾਂ ਨੇ ਚੋਣਾਂ ਲੜੀਆਂ ਸੀ, ਉਹ ਕਿਸਾਨ ਜਥੇਬੰਦੀਆਂ ਵਿੱਚ ਮੁੜ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਕਿ "ਜੋ ਹੁਣ ਚੋਣਾਂ ਨਹੀਂ ਲੜਨਾ ਚਾਹੁੰਦੇ ਉਨ੍ਹਾਂ ਦਾ ਦਾਤਾ ਕਿਸਾਨ ਜਥੇਬੰਦੀਆਂ ਵਿੱਚ ਸਵਾਗਤ ਹੈ ਪਰ ਜੋ ਹਾਲੇ ਵੀ ਮੁੱਖ ਮੰਤਰੀ ਬਣਨਾ ਚਾਹੁੰਦੇ ਨੇ ਉਹ ਫਿਰ ਆਪਣਾ ਵੇਖ ਲੈਣ..."
ਦੂਜੇ ਪਾਸੇ ਮੀਟਿੰਗ ਵਿੱਚ ਸ਼ਾਮਲ ਹੋਣ ਪਹੁੰਚੇ ਯੋਗਿੰਦਰ ਯਾਦਵ ਨੇ ਕਿਹਾ ਕਿ "ਜਲਦ ਹੀ ਸਾਡੀ ਕੌਮੀ ਪੱਧਰ ਉੱਤੇ ਇੱਕ ਬੈਠਕ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਸੂਬਿਆਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਐੱਮਐੱਸਪੀ ਨੂੰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਣਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਉਨ੍ਹਾਂ "ਆਮ ਆਦਮੀ ਪਾਰਟੀ" ਦੀ ਸਰਕਾਰ ਉੱਤੇ ਟਿੱਪਣੀ ਕਰਦੇ ਹੋਏ ਕਿਹਾ, "ਜੋ ਵਾਅਦੇ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਸੀ, ਉਹ ਪੂਰੇ ਕਰਨੇ ਚਾਹੀਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਇੱਕ ਗੰਭੀਰ ਮੁੱਦਾ ਹੈ। ਕਿਉਂਕਿ ਸਭ ਨੂੰ ਲੱਗਦਾ ਹੈ ਕਿ ਸਿਰਫ ਮਹਾਰਾਸ਼ਟਰ ਵਿੱਚ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਸਰਕਾਰਾਂ ਨੂੰ ਗੰਭੀਰ ਹੋਣਾ ਪਵੇਗਾ ਅਤੇ ਕਿਸਾਨਾਂ ਨੂੰ ਬਣਦੀ ਫ਼ਸਲ ਦਾ ਮੁੱਲ ਦੇਣਾ ਪਵੇਗਾ ਤਾਂ ਹੀ ਇਹ ਸਭ ਰੁਕ ਸਕੇਗਾ।"
ਇਹ ਵੀ ਪੜ੍ਹੋ : ਥੋੜੀ ਦੇਰ ’ਚ ਸੀਐੱਮ ਮਾਨ ਨੂੰ ਮਿਲਣਗੇ ਸਾਬਕਾ ਸੀਐੱਮ ਕੈਪਟਨ