ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸੂਬੇ ਭਰ 'ਚ ਸਕੂਲ ਖੋਲ੍ਹ ਦਿੱਤੇ ਗਏ ਹਨ। ਵਿਦਿਆਰਥੀ ਸਕੂਲ ਜਾਣ ਲੱਗ ਪਏ ਹਨ। ਅੱਜ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕਿਸੇ ਵੀ ਸਕੂਲ 'ਚ 2 ਬੱਚੇ ਜਾਂ ਕਿਸੇ ਵੀ ਕਲਾਸ ਦਾ ਵਿਦਿਆਰਥੀਆ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਤਾਂ ਸਕੂਲ ਬੰਦ ਕਰ ਦਿੱਤੇ ਜਾਣਗੇ। ਇਸ ਮਾਮਲੇ 'ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੇ ਵਿਚਾਰ ਈਟੀਵੀ ਭਾਰਤ ਨਾਲ ਸਾਂਝੇ ਕੀਤੇ ਹਨ।
ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਕੋਰੋਨਾ ਕੇਸ ਘੱਟ ਹੋਣ ਦੇ ਚਲਦੇ ਸਕੂਲ ਖੋਲ੍ਹ ਰਹੀ ਹੈ ਤੇ ਦੂਜੇ ਪਾਸੇ ਸਰਕਾਰ ਅਧੀਨ ਆਉਂਦੇ ਸਿਹਤ ਵਿਭਾਗ ਵੱਲੋਂ ਇੱਕ ਵੀ ਕੇਸ ਪਾਏ ਜਾਣ 'ਤੇ ਸਕੂਲ ਬੰਦ ਕਰਵਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਅਜਿਹਾ ਕਰਨਾ ਗੈਰ-ਜ਼ਿੰਮੇਵਾਰ ਵਿਵਹਾਰ ਨੂੰ ਦਰਸਾਉਂਦਾ ਹੈ। ਇਸ ਤੋਂ ਚੰਗਾ ਹੁੰਦਾ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾਂਦੀ। ਕਿਉਂਕਿ ਸਕੂਲ ਵਿੱਚ ਵੱਡੀ ਗਿਣਤੀ 'ਚ ਵਿਦਿਆਰਥੀ ਆਉਂਦੇ ਹਨ, ਅਜਿਹੇ 'ਚ ਕਿਸੇ ਵੀ ਵਿਦਿਆਰਥੀ ਦੇ ਕੋਰੋਨਾ ਪੌਜ਼ੀਟਿਵ ਹੋਣ ਦਾ ਅਸਾਨੀ ਨਾਲ ਪਤਾ ਨਹੀਂ ਲਗਾਇਆ ਜਾ ਸਕਦਾ।
ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਰਕਾਰ ਤੇ ਸਕੂਲ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਜਦੋਂ ਕਿ ਕਿਸੇ ਵੀ ਮਹਾਂਮਾਰੀ ਦੇ ਦੌਰਾਨ ਸੂਬੇ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੀ ਸੰਸਦ 'ਚ ਸ਼ਾਮਲ ਹੋਣ ਪੁੱਜੇ ਰਾਹੁਲ ਗਾਂਧੀ