ETV Bharat / city

ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪਹਿਲਾਂ ਹੀ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।

ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ
ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ
author img

By

Published : Jul 14, 2021, 2:05 PM IST

ਲੁਧਿਆਣਾ:ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪਹਿਲਾਂ ਹੀ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਅਕਾਲੀ ਦਲ ਦੀ ਲੁਧਿਆਣਾ ਦੀ ਲਗਪਗ ਸਾਰੀ ਲੀਡਰਸ਼ਿਪ ਇਸ ਧਰਨੇ ਪ੍ਰਦਰਸ਼ਨ 'ਚ ਸ਼ਾਮਲ ਹੋਈ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਪੁਲਿਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਅਕਾਲੀ ਦਲ ਦੇ ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਸਣੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ।

ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਨੇ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਘਿਰਾਓ

ਪੁਲਿਸ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸੀ, ਜਿਸ ਕਰਕੇ ਅਕਾਲੀ ਦਲ ਦੇ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ। ਇਸ ਦੌਰਾਨ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਢਿਲੋਂ ਨੇ ਕਿਹਾ ਕਿ ਗ੍ਰਿਫ਼ਤਾਰ ਤਾਂ ਸਿਮਰਜੀਤ ਬੈਂਸ ਨੂੰ ਕਰਨਾ ਚਾਹੀਦਾ ਸੀ ਪਰ ਪੁਲਿਸ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ 'ਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਫਾਂਸੀ ਦੇ ਦੇਣ ਪਰ ਉਹ ਇਨਸਾਫ਼ ਦੀ ਮੰਗ ਲਈ ਲੜਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਬੈਂਸ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਉਥੇ ਹੀ ਦੂਜੇ ਪਾਸੇ ਰਣਜੀਤ ਢਿੱਲੋਂ ਸਾਬਕਾ ਵਿਧਾਇਕ ਅਕਾਲੀ ਦਲ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਅਤੇ ਬੈਂਸ ਮਿਲੇ ਹੋਏ ਹਨ। ਜਿਸ ਕਰਕੇ ਸਿਮਰਜੀਤ ਬੈਂਸ ਤੇ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋ ਪਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਗੱਲ ਕਾਰਨ ਹੀ ਉਨ੍ਹਾਂ ਨੂੰ ਇਹ ਪ੍ਰਦਰਸ਼ਨ ਕਰਨਾ ਪਿਆ।

ਉੱਧਰ ਦੂਜੇ ਪਾਸੇ ਪੁਲਿਸ ਵੱਲੋਂ ਬੈਰੀਕੇਡਿੰਗ ਲਗਾ ਕੇ ਪੂਰੀ ਤਰ੍ਹਾਂ ਮੰਤਰੀ ਆਸ਼ੂ ਦੀ ਰਿਹਾਇਸ਼ ਨੂੰ ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਹਾਲਾਂਕਿ ਕੁੱਝ ਆਗੂਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਪਰ ਇਸ ਸਬੰਧੀ ਏਡੀਸੀਪੀ ਵਲੋਂ ਕਿਸੇ ਨੂੰ ਵੀ ਹਿਰਾਸਤ 'ਚ ਲੈਣ ਦੀ ਗੱਲ ਨਹੀਂ ਕਹੀ ਗਈ ਪਰ ਇਹ ਜ਼ਰੂਰ ਕਿਹਾ ਗਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ ਅਤੇ ਧਰਨਾ ਖ਼ਤਮ ਹੋਣ ਤੋਂ ਬਾਅਦ ਕੋਰੋਨਾ ਨਿਯਮਾਂ ਮੁਤਾਬਕ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਘੇਰਨ ਪੁੱਜੇ ਕਿਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.