ਲੁਧਿਆਣਾ: ਢਾਬਾ ਇਲਾਕੇ ਦੇ ਬਾਬਾ ਮੁਕੰਦ ਨਗਰ ’ਚ ਅੱਜ ਸਵੇਰੇ ਉਸਾਰੀ ਅਧੀਨ ਇਮਾਰਤ ਦਾ ਲੈਂਟਰ ਡਿੱਗਣ ਨਾਲ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇਸ ਹਾਦਸੇ ਦੇ ਵੇਖੇ 34 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ 4 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਉਸ ਵੇਲੇ ਹੋਇਆ ਜਦੋਂ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ’ਤੇ ਚੁੱਕਿਆ ਜਾ ਰਿਹਾ ਸੀ। ਲੈਂਟਰ ਚੁੱਕਣ ਲਈ ਜੈੱਕ ਲਗਾਏ ਗਏ ਸਨ ਅਤੇ ਜਦੋਂ ਲੈਂਟਰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੂਜੀ ਇਮਾਰਤ ਦਾ ਲੈਂਟਰ ਦੱਬ ਗਿਆ ਅਤੇ ਸਾਰਾ ਲੈਂਟਰ ਮੌਕੇ ’ਤੇ ਕੰਮ ਕਰ ਰਹੇ ਮਜ਼ਦੂਰਾਂ ’ਤੇ ਆ ਡਿੱਗਾ।
ਇਹ ਵੀ ਪੜੋ: 12 ਅਪ੍ਰੈਲ ਨੂੰ ਸਕੂਲ ਖ਼ੁਦ ਖੋਲ੍ਹਣ ਦਾ ਐਲਾਨ, SDM ਨੂੰ ਦਿੱਤਾ ਮੰਗ ਪੱਤਰ
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਸਭ ਤੋਂ ਪਹਿਲਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚੀਆਂ ਜਿਨ੍ਹਾਂ ਨੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਿਸ ਤੋਂ ਬਾਅਦ ਐਨ.ਡੀ.ਆਰ.ਐਫ. ਦੀ ਟੀਮਾਂ ਨੇ ਆ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਕਾਰਵਾਈ ਕਰਦੇ ਹੋਏ ਫੈਕਟਰੀ ਦੇ ਮਾਲਕ ਜਸਵਿੰਦਰ ਸਿੰਘ ਤੇ ਲੈਂਟਰ ਚੁੱਕ ਰਹੇ ਠੇਕੇਦਾਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ, ਹਾਲਾਕਿ ਹਾਦਸੇ ਤੋਂ ਬਾਅਦ ਦੋਵੇਂ ਹੀ ਫਰਾਰ ਨੇ ਪਰ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਐਨਡੀਆਰਐਫ ਦੀਆਂ ਟੀਮਾਂ ਨੂੰ ਕਰੜੀ ਮੁਸ਼ੱਕਤ ਤੋਂ ਬਾਅਦ ਪਹਿਲਾ ਜਿਉਂਦਿਆਂ ਨੂੰ ਬਾਹਰ ਕੱਢਿਆ ਗਿਆ ਫਿਰ ਮ੍ਰਿਤਕ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ। ਮੌਕੇ ’ਤੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦ ਕਿ ਰਾਹਤ ਕਾਰਜ ਜਾਰੀ ਹੈ ਅਤੇ ਹਾਲੇ ਵੀ 3 ਤੋਂ 5 ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ।
ਇਹ ਵੀ ਪੜੋ: ਪ੍ਰਵਾਸੀ ਮਜ਼ਦੂਰਾਂ 'ਤੇ ਪੰਜਾਬ 'ਚ ਤਸ਼ੱਦਦ ਦੀ ਅਫ਼ਵਾਹ ਦੀ ਪ੍ਰਵਾਸੀਆਂ ਨੇ ਹੀ ਕੱਢੀ ਫੂਕ