ਲੁਧਿਆਣਾ: ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਕੀਤੇ ਗਏ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu arrested) ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸ ਦਾ ਰਿਮਾਂਡ ਹਾਸਲ ਕਰ ਪੁੱਛਗਿਛ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੀ ਸ਼ਾਮ ਵਿਜੀਲੈਂਸ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਦੇ ਇੱਕ ਸਲੂਨ ਤੋਂ ਗ੍ਰਿਫਤਾਰ ਕਰ (bharat bhushan ashu arrested) ਲਿਆ ਸੀ, ਜਿਸ ਤੋਂ ਬਾਅਦ ਕਾਂਗਰਸੀਆਂ ਨੇ ਜੰਮਕੇ ਹੰਗਾਮਾ ਕੀਤਾ।
ਇਹ ਵੀ ਪੜੋ: ਫਾਸਟ ਫੂਡ ਨੇ ਵਿਗਾੜੀ ਪੰਜਾਬੀਆਂ ਦੀ ਸਿਹਤ, ਡਾਕਟਰ ਨੇ ਕੀਤੇ ਵੱਡੇ ਖੁਲਾਸੇ
ਕਾਂਗਰਸੀਆਂ ਵੱਲੋਂ ਹੰਗਾਮਾ: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਜੀਲੈਂਸ ਦਫਤਰ ਦੇ ਬਾਹਰ ਕਾਂਗਰਸੀ ਵਰਕਰ ਇਕੱਠੇ ਹੋ ਗਏ ਨੇ ਉਹਨਾਂ ਨੇ ਦਫ਼ਤਰ ਦਾ ਘਿਰਾਓ ਕਰ ਲਿਆ। ਇਸ ਮੌਕੇ ਇਕੱਠੇ ਹੋਏ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਰਤ ਭੂਸ਼ਣ ਦੇ ਹੱਕ ਵਿੱਚ ਨਾਅਰਾ ਮਾਰਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਕੁਲਜੀਤ ਨਾਗਰਾ ਦੇ ਨਾਲ ਵਿਜੀਲੈਂਸ ਦਫਤਰ ਪਹੁੰਚੇ ਅਤੇ ਕਿਹਾ ਕਿ ਜਾਂਚ ਦਾ ਇਹ ਸਹੀ ਢੰਗ ਨਹੀਂ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਹ ਤਰੀਕਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਖੋਰੀ ਦੀ ਰਾਜਨੀਤੀ ਉੱਤੇ ਉਤਰ ਆਈ ਹੈ ਇਸ ਕਰਕੇ ਅਜਿਹੀ ਕੋਝੀ ਹਰਕਤਾਂ ਕਰ ਰਹੀ ਹੈ। ਉਥੇ ਹੀ ਇਸੇ ਮਾਮਲੇ ਵਿੱਚ ਪਾਰਲੀਮੈਂਟ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਕਾਨੂੰਨੀ ਲੜਾਈ ਲੜਾਂਗੇ।
ਵਿਜੀਲੈਂਸ ਅਧਿਕਾਰੀ ਦਾ ਬਿਆਨ: ਡੀਐੱਸਪੀ ਵਿਜੀਲੈਂਸ ਪਰਮਿੰਦਰ ਸਿੰਘ ਨੇ ਕਿਹਾ ਕਿ ਐਫਆਈਆਰ ਨੰਬਰ 11, 16-8-22 ਮਾਮਲਾ ਦਰਜ ਕੀਤਾ ਗਿਆ ਸੀ ਜਿਸਦੇ ਤਹਿਤ ਹੀ ਇਹ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਉਹ ਹੋਰ ਜਦੋਂ ਖੁਲਾਸਾ ਨਹੀਂ ਕਰ ਸਕਦੇ ਇਹ ਤਫਤੀਸ਼ ਦਾ ਵਿਸ਼ਾ ਹੈ ਅਤੇ ਵਿਜੀਲੈਂਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਹਾਲਾਂਕਿ ਵਿਜੀਲੈਂਸ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਚ ਇਹ ਜ਼ਰੂਰ ਦੱਸਿਆ ਗਿਆ ਕਿ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 14 ਡੀ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੇ ਆਧਾਰ ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਕੀ ਹੈ ਮਾਮਲਾ ? : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਇਹ ਵੀ ਪੜੋ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ