ETV Bharat / city

ਲੁਧਿਆਣਾ 'ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਸਰਕਾਰੀ ਘਰ 'ਚ ਰਹਿੰਦਾ ਸੀ ਪਰਿਵਾਰ - ਲੁਧਿਆਣਾ 'ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਲੁਧਿਆਣਾ ਦੇ ਮੁੱਲਾਂਪੁਰ ਦਾਖਾ ਦੇ ਰੇਲਵੇ ਕੁਆਰਟਰ ਚੋਂ ਚਾਰ ਪਰਿਵਾਰਕ ਮੈਂਬਰਾਂ ਦੀ ਭੇਦਭਰੇ ਹਾਲਾਤਾਂ ਚ ਲਾਸ਼ਾਂ ਮਿਲੀਆਂ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਮੌਤ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ
ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ
author img

By

Published : Jan 4, 2022, 12:34 PM IST

ਲੁਧਿਆਣਾ: ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਦੇ ਰੇਲਵੇ ਸਟੇਸ਼ਨ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਇੱਕ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਬਰਾਮਦ (Four of family found dead ) ਹੋਈਆਂ। ਮਿਲੀ ਜਾਣਕਾਰੀ ਮੁਤਾਬਿਕ ਮੁੱਲਾਂਪੁਰ ਦਾਖਾ ਦੇ ਰੇਲਵੇ ਸਟੇਸ਼ਨ ਨੇੜੇ ਕੁਆਟਰ ’ਚ ਸੁੱਤੇ ਹੋਏ ਇੱਕੋ ਹੀ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲੀਆਂ। ਮ੍ਰਿਤਕਾਂ ਚ ਪਤੀ, ਪਤਨੀ ਉਨ੍ਹਾਂ ਦਾ ਦੋ ਸਾਲ ਦਾ ਬੱਚਾ ਅਤੇ ਸਹੁਰਾ ਸ਼ਾਮਲ ਹੈ। ਇਸ ਮਾਮਲੇ ਤੋਂ ਬਾਅਦ ਇਲਾਕੇ ਚ ਸਨਸਨੀ ਫੈਲ ਗਈ ਹੈ।

ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਮਿਲੀ ਜਾਣਕਾਰੀ ਮੁਤਾਬਿਕ ਪਰਿਵਾਰਿਕ ਮੈਂਬਰਾਂ ਦੀ ਲਾਸ਼ਾਂ ਕਮਰੇ ਚੋਂ ਬਰਾਮਦ ਹੋਈਆਂ ਹਨ ਜਿਨ੍ਹਾਂ ਦੇ ਬਾਰੇ ਸਵੇਰ ਗੁਆਂਢੀਆਂ ਨੂੰ ਪਤਾ ਲੱਗਾ। ਜਿਸ ਤੋਂ ਬਾਅਦ ਗੁਆਂਢੀਆਂ ਨੇ ਤੁਰੰਤ ਹੀ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਫੋਨ ’ਤੇ ਗੱਲ ਹੋਈ ਸੀ ਪਰ ਅਜਿਹਾ ਕੁਝ ਨਹੀਂ ਸੀ। ਅੱਜ ਸਵੇਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਚਾਰੇ ਮੈਂਬਰਾਂ ਦੀ ਲਾਸ਼ ਘਰ ਚ ਬਰਾਮਦ ਹੋਈ ਹੈ ਤਾਂ ਉਹ ਇੱਥੇ ਪਹੁੰਚੇ ਅਤੇ ਉਹ ਦੇਖ ਕੇ ਹੈਰਾਨ ਰਹਿ ਗਏ। ਉਧਰ ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਉਧਰ ਦੁਜੇ ਪਾਸੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਕਿਹਾ ਕਿ 4 ਜੀਆਂ ਦੀ ਮੌਤ ਹੋਈ ਹੈ, ਮੌਤ ਕਿਵੇਂ ਤੇ ਕਿਉਂ ਹੋਈ ਇਹ ਕਹਿਣਾ ਹਾਲੇ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਹੋਣ ਦਾ ਖੁਲਾਸਾ ਹੋ ਜਾਵੇਗਾ। ਫਿਲਹਾਲ 176 ਦੀ ਕਾਰਵਾਈ ਕੀਤੀ ਗਈ ਹੈ। ਲਾਸ਼ਾਂ ਨੂੰ ਕਬਜ਼ੇ ਚ ਲੈਕੇ ਪੋਸਟ ਮਾਰਟਮ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜੋ: HDFC ਬੈਂਕ ਲੁੱਟਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪੁਲਿਸ ਨੇ ਦਬੋਚਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.