ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਗੈਂਗਸਟਰ ਅਤੇ ਆਰੋਪੀਆਂ ਨੂੰ ਰਿਮਾਂਡ ਵਿੱਚ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੁਧਿਆਣਾ ਪੁਲਿਸ ਵੱਲੋਂ 7 ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ।ਅੱਜ ਜੱਗੂ ਭਗਵਾਨਪੁਰੀਏ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਤੋਂ ਲੁਧਿਆਣਾ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਐਸ ਓ ਐਸ ਵਿੰਗ ਪੰਜਾਬ ਵੱਲੋਂ ਇੰਟਰਮ ਵਰੰਟ ’ਤੇ ਮੁਹਾਲੀ ਲੈ ਕੇ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੱਤ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਥੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਐਸ ਓ ਐਸ ਵਿੰਗ ਮੁਹਾਲੀ ਵੱਲੋਂ ਇੰਟਰਮ ਵਰੰਟ ਉਪਰ ਲਿਆ ਗਿਆ ਹੈ। ਅਗਲੀ ਕਾਰਵਾਈ ਐਸ਼ ਓ ਐਸ ਵਿੰਗ ਪੰਜਾਬ ਦੁਆਰਾ ਕੀਤੀ ਜਾਵੇਗੀ।