ਲੁਧਿਆਣਾ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਅਦਾਲਤ ਵਿੱਚ ਸਖਤ ਸੁਰੱਖਿਆ ਹੇਠ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਮੇਹਰਬਾਨ ਇਲਾਕੇ ਵਿੱਚ ਸਾਲ 2017 ਵਿੱਚ ਹੋਏ ਇੱਕ ਕਤਲ ਦੇ ਮਾਮਲੇ ਵਿੱਚ ਮੁੜ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਕੀਤੀ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਕਤਲ ਦੇ ਮਾਮਲੇ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦੇ ਲਈ ਰਿਮਾਂਡ ਹਾਸਿਲ ਕੀਤਾ ਸੀ। ਇਸੇ ਮਾਮਲੇ ਵਿੱਚ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਅਦਾਲਤ ਨੇ ਮੋਗਾ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ ਉੱਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ ਹੁਣ ਮੋਗਾ ਪੁਲਿਸ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਨੂੰ ਅੱਜ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਜਲੰਧਰ ਅਤੇ ਮੋਗਾ ਪੁਲਿਸ ਦੋਹਾਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਵੀ ਮੋਗਾ ਪੁਲਿਸ ਨੂੰ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ ਮਿਲਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਟ੍ਰਾਂਜਿਟ ਰਿਮਾਂਡ ਹਾਸਲ ਕੀਤਾ ਹੈ। ਹੁਣ ਮੋਗਾ ਪੁਲਿਸ ਅਦਾਲਤ ਚ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਮਾਮਲਾ ਕਿ ਸੀ ਇਸ ਬਾਰੇ ਮੋਗਾ ਪੁਲਿਸ ਹੀ ਜਾਣਕਾਰੀ ਦੇਵੇਗੀ।
ਉੱਥੇ ਹੀ ਦੂਜੇ ਪਾਸੇ ਬਲਵਿੰਦਰ ਸਿੰਘ ਅਸਿਸਟੈਂਟ ਜ਼ਿਲ੍ਹਾ ਅਟਾਰਨੀ ਨੇ ਦੱਸਿਆ ਕਿ ਬੰਬੀਹਾ ਗਰੁੱਪ ਨਾਲ ਸਬੰਧਿਤ ਹਰਪ੍ਰੀਤ ਸਿੰਘ ਪੇਂਟਾਂ ਦੇ ਕਤਲ ਮਾਮਲੇ ਵਿਚ ਇਹ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ 2 ਅਪ੍ਰੈਲ 2022 ਦਾ ਹੈ ਐਫਆਈਆਰ ਨੁਬਰ 53 ਦੇ ਤਹਿਤ ਇਹ ਟ੍ਰਾਂਜਿਟ ਰਿਮਾਂਡ ਹਾਸਿਲ ਕੀਤਾ ਗਿਆ ਹੈ। ਹੁਣ ਬਾਘਾਪੁਰਾਣਾ ਕੋਰਟ ਚ ਮੋਗਾ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਇਸ ਮਾਮਲੇ ’ਚ ਮਿਲਿਆ ਸੀ ਟ੍ਰਾਂਜਿਟ ਰਿਮਾਂਡ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਮੋਗਾ ਪੁਲਿਸ ਗੈਗਸਟਰ ਲਾਰੈਂਸ ਬਿਸ਼ਨੋਈ ਨੂੰ ਟ੍ਰਾਂਜਿਟ ਰਿਮਾਂਡ ’ਤੇ ਲੈ ਕੇ ਚੱਲੀ ਗਈ ਸੀ। ਮਾਮਲੇ ਮੁਤਾਬਿਕ ਲਾਰੈਂਸ ਦੇ ਸ਼ਾਰਪਸ਼ੂਟਰ ਮੋਨੂ ਡਾਗਰ ਵੱਲੋਂ ਡਿਪਟੀ ਮੇਅਰ ਦੇ ਭਤੀਜੇ 'ਤੇ ਫਾਇਰਿੰਗ ਕੀਤੀ ਸੀ। ਫਿਲਹਾਲ ਮੋਨੂੰ ਡਾਗਰ ਫਰੀਦਕੋਟ ਜੇਲ੍ਹ ਚ ਬੰਦ ਹੈ। ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।
ਇਹ ਵੀ ਪੜੋ: ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਜਾਰੀ