ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਸਖਤ ਸੁਰੱਖਿਆ ਹੇਠ ਅਦਾਲਤ ਵਿੱਚ ਲੈਕੇ ਆਈ ਜਿੱਥੇ ਉਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਲੁਧਿਆਣਾ ਪੁਲਿਸ ਨੂੰ ਰਿਮਾਂਡ ਦੇ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਥਾਣਾ ਮਿਹਰਬਾਨ ਵਿੱਚ 2017 ਵਿੱਚ ਹੋਏ ਇੱਕ ਕਤਲ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਬਠਿੰਡਾ ਤੋਂ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ ਜਿਸ ਵਿੱਚ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ 12 ਅਕਤੂਬਰ ਦੇ ਲਈ ਰਿਮਾਂਡ ਉੱਤੇ ਭੇਜ ਦਿੱਤਾ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਨੂੰ ਬਠਿੰਡਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਗੈਂਗਸਟਰ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਚੌਂਕ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਥਾਂ-ਥਾਂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।
ਬਠਿੰਡਾ ਜੇਲ੍ਹ ਵਿੱਚ ਵਧਾਈ ਸੁਰੱਖਿਆ: ਦੱਸ ਦਈਏ ਕਿ ਬਠਿੰਡਾ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ।
ਇਹ ਵੀ ਪੜੋ: '42 ਗੱਡੀਆਂ ਦੇ ਕਾਫ਼ਿਲੇ ਨਾਲ CM ਭਗਵੰਤ ਮਾਨ ਬਣੇ VVIP , ਅਮਰਿੰਦਰ ਸਿੰਘ ਅਤੇ ਬਾਦਲ ਨੂੰ ਛੱਡਿਆ ਪਿੱਛੇ'