ETV Bharat / city

ਸ਼ਹੀਦ ਸੁਖਦੇਵ ਦੇ ਦੋਹਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ, ਜੱਸੀ ਜਸਰਾਜ ਵਿਰੁੱਧ ਕਾਰਵਾਈ ਦੀ ਮੰਗ - grandson of Shaheed Sukhdev

ਦੇਸ਼ ਲਈ ਸ਼ਹੀਦ ਹੋਏ ਸ਼ਹੀਦਾਂ ਦਾ ਅਪਮਾਨ ਕਰਨ ਲਈ ਲੁਧਿਆਣਾ 'ਚ ਸ਼ਹੀਦ ਸੁਖਦੇਵ ਥਾਪਰ ਦੇ ਦੋਹਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜੱਸੀ ਜਸਰਾਜ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਸ ਵੇਲੇ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਸ਼ਹੀਦ ਸੁਖਦੇਵ ਦੇ ਦੋਹਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ

author img

By

Published : Oct 9, 2020, 4:30 PM IST

ਲੁਧਿਆਣਾ: ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨਈਅਰ ਜਗਰਾਓਂ ਪੁਲ 'ਤੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਹੋ ਰਿਹਾ ਹੈ, ਪੰਜਾਬੀ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਹਿ ਚੁੱਕੇ ਜੱਸੀ ਜਸਰਾਜ ਵੱਲੋਂ ਬੀਤੇ ਦਿਨੀਂ ਸ਼ਹੀਦ ਸੁਖਦੇਵ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਾਏ ਗਏ ਸਨ।

ਇਸ ਨੂੰ ਲੈ ਕੇ ਵਿਸ਼ਾਲ ਨਈਅਰ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਜੱਸੀ ਜਸਰਾਜ ਵਿਰੁੱਧ ਕਾਰਵਾਈ ਨਹੀਂ ਕਰਦਾ ਉਹ ਭੁੱਖ ਹੜਤਾਲ 'ਤੇ ਬੈਠੇ ਰਹਿਣਗੇ।

ਸ਼ਹੀਦ ਸੁਖਦੇਵ ਦੇ ਦੋਹਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ

ਵਿਸ਼ਾਲ ਨਈਅਰ ਨੇ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਇਆ ਗਿਆ। ਅੱਜ ਉਨ੍ਹਾਂ ਦੀ ਹੀ ਦੇਸ਼ ਵਿੱਚ ਕਦਰ ਨਹੀਂ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਵੀ ਇਸ ਭੁੱਖ ਹੜਤਾਲ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ ਪਰ ਕੋਈ ਸ਼ਾਮਲ ਨਹੀਂ ਹੋਇਆ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲੀ ਗਈ ਸੀ ਤਾਂ ਪੁਲਿਸ ਵੱਲੋਂ ਤੁਰੰਤ ਅਕਾਲੀ ਦਲ ਦੇ ਲੀਡਰ 'ਤੇ ਪਰਚਾ ਦਰਜ ਕਰ ਲਿਆ ਗਿਆ ਸੀ ਪਰ 7 ਦਿਨ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਉਨ੍ਹਾਂ ਨੂੰ ਮਜਬੂਰਨ ਭੁੱਖ ਹੜਤਾਲ 'ਤੇ ਬੈਠਣ ਲਈ ਮਜ਼ਬੂਰ ਹੋਣਾ ਪਿਆ। ਵਿਸ਼ਾਲ ਨਈਅਰ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਕਰਨ 'ਤੇ ਜਦੋਂ ਤੱਕ ਜੱਸੀ ਜਸਰਾਜ 'ਤੇ ਪਰਚਾ ਦਰਜ ਨਹੀਂ ਹੁੰਦਾ ਉਹ ਭੁੱਖ ਹੜਤਾਲ 'ਤੇ ਬੈਠੇ ਰਹਿਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.