ਲੁਧਿਆਣਾ: ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਮਨਸ਼ਾ ’ਤੇ ਵੱਡੇ ਸਵਾਲ ਚੁੱਕੇ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨਾਲ ਲੋਕ ਮਰ ਰਹੇ ਹਨ ਅਤੇ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਿਤ ਹੋਈ ਹੈ, ਕਿਉਂਕਿ ਹਸਪਤਾਲਾਂ ਵਿੱਚ ਆਕਸੀਜਨ ਦੀ ਵੱਡੀ ਕਮੀ ਹੈ। ਆਕਸੀਜਨ ਦੇਸ਼ ਵਿੱਚ ਹੋਣ ਦੇ ਬਾਵਜੂਦ ਬਲੈਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ’ਤੇ ਜੋ ਬੀਤੇ ਦਿਨ ਦਿੱਲੀ ਵਿੱਚ ਆਕਸੀਜਨ ਨਾ ਮਿਲਣ ਕਰਕੇ ਲੋਕਾਂ ਦੀ ਜਾਨ ਗਈ ਹੈ ਉਹਨਾਂ ’ਤੇ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ।
ਇਹ ਵੀ ਪੜੋ: ਕੈਨੇਡੀਅਨ ਪੁਲਿਸ 'ਚ ਤੈਨਾਤ ਪੰਜਾਬੀ ਨੌਜਵਾਨ ਨੂੰ ਅਣਪਛਾਤੇ ਵਿਅਕਤੀ ਨੇ ਮਾਰੀ ਗੋਲੀ
ਕਿਸਾਨੀ ਧਰਨੇ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਨੇ ਸਾਫ ਕਿਹਾ ਕਿ ਧਰਨਾ ਉਦੋਂ ਤੱਕ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ। ਉਨ੍ਹਾਂ ਕਿਹਾ ਸਰਕਾਰ ਨੇ ਬੜੀ ਚਲਾਕੀ ਨਾਲ ਖੇਤੀ ਕਾਨੂੰਨ ਪਾਸ ਕਰ ਦਿੱਤੇ ਕਿ ਚੁੱਪ ਚੁਪੀਤੇ ਕੋਰੋਨਾ ਦਾ ਬਹਾਨਾ ਲਗਾ ਕੇ ਉਹ ਕਿਸਾਨਾਂ ਤੇ ਆਪਣੇ ਫ਼ੈਸਲੇ ਥੋਪ ਦੇਣਗੇ, ਪਰ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਨਾਲੋਂ ਮਰਨ ਤੋਂ ਚੰਗਾ ਕਿ ਆਪਣੀ ਜ਼ਮੀਨਾਂ ਦੇ ਹੱਕਾਂ ਲਈ ਲੜ ਕੇ ਮਰਨ।
ਇਹ ਵੀ ਪੜੋ: ਸੁਪਰੀਮ ਕੋਰਟ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਲਾਹ, ਲੌਕਡਾਊਨ ਉੱਤੇ ਕਰੋਂ ਵਿਚਾਰ