ਲੁਧਿਆਣਾ: ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ ਸਰਕਾਰ ਨੇ ਸਖਤੀ ਕੀਤੀ ਹੋਈ ਹੈ ਉਥੇ ਹੀ ਕਈ ਅਦਾਰੇ ਵੀ ਬੰਦ ਕੀਤਾ ਹੋਏ ਹਨ। ਦੂਜੇ ਪਾਸੇ ਜਿਮ ਮਾਲਕਾਂ ਵੱਲੋਂ ਜਿਮ (GYM) ਖੁਲਵਾਉਣ ਲਈ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਜੇਕਰ ਸਰਕਾਰ ਨੇ ਬਾਕੀ ਸਭ ਕੁਝ ਖੋਲ੍ਹ ਦਿੱਤਾ ਹੈ ਤੀਂ ਜਿਮ (GYM) ਵੀ ਖੋਲ੍ਹ ਦਿੱਤੇ ਜਾਣ ਤਾਂ ਜੋ ਲੋਕਾਂ ਦੀ ਸਿਹਤ ਠੀਕ ਰਹਿ ਸਕੇ।
ਇਹ ਵੀ ਪੜੋ: SPA CENTER 'ਚ ਪੁਲਿਸ ਦੀ ਛਾਪੇਮਾਰੀ, ਅੱਠ ਦੀ ਕੀਤੀ ਗ੍ਰਿਫ਼ਤਾਰੀ
ਜਿਮ (GYM) ਮਾਲਕਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੁਆਰਾ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਨੇ ਕਿਹਾ ਕਿ ਹੁਣ ਉਹ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਵੀ ਮੁਸ਼ਕਿਲ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਨੌਜਵਾਨ ਜਿਮ (GYM) ਜਾ ਕੇ ਜਿਥੇ ਆਪਣੇ ਸਰੀਰ ਨੂੰ ਤਕੜਾ ਕਰਦੇ ਹਨ ਉੱਥੇ ਆਪਣੀ ਇਮੀਊਨਟੀ ਵੀ ਵਧਾਉਂਦੇ ਹਨ ਜਿਸ ਨਾਲ ਬਿਮਾਰੀ ਤੋਂ ਲੜਨ ਦੀ ਤਾਕਤ ਮਿਲਦੀ ਹੈ। ਜਿਥੇ ਉਨ੍ਹਾਂ ਨੇ ਸਰਕਾਰ ਨੂੰ ਜਿਮ (GYM) ਖੋਲਣ ਦੀ ਅਪੀਲ ਕੀਤੀ ਉੱਥੇ ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਹੈ ਜੇਕਰ ਸਰਕਾਰ ਨੇ ਜਿਮ (GYM) ਨਾ ਖੋਲੇ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਨੌਜਵਾਨਾਂ ਦੇ ਨਾਲ-ਨਾਲ ਜਿਮ ਵਾਲੀਆ ਕੁੜੀਆ ਵੀ ਸੜਕਾਂ ਉਤੇ ਉਤਰੀਆਂ ਅਤੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦਾ ਗੁਜਾਰਾ ਮੁਸ਼ਕਿਲ ਹੋ ਗਿਆ ਹੈ ਸਰਕਾਰ ਜਿਮ (GYM) ਖੋਲਣ ਦੀ ਇਜ਼ਾਜਤ ਦੇਵੇ। ਉੱਥੇ ਹੀ ਮੌਕੇ ’ਤੇ ਪਹੁੰਚੇ ਕਾਂਗਰਸੀ ਆਗੂ ਕੁਲਵੰਤ ਸਿੱਧੂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਉਹਨਾਂ ਦੀ ਮੰਗ ਸਰਕਾਰ ਤੱਕ ਪਹੁੰਚਾਉਣਗੇ।
ਇਹ ਵੀ ਪੜੋ: Body Found: ਸਿੱਧਵਾਂ ਨਹਿਰ 'ਚ ਮਿਲੀ ਵਿਅਕਤੀ ਦੀ ਲਾਸ਼