ਰਾਏਕੋਟ: ਵਿਧਾਨਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਜੱਗਾ ਹਿੱਸੋਵਾਲ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਮਾਰਜਨ ਨਾਲ ਜਿੱਤੇ ਸਨ। ਪਰ ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਨਾਲ ਹੱਥ ਮਿਲਾ ਲਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ ਅਤੇ ਹਾਕਮ ਸਿੰਘ ਠੇਕੇਦਾਰ ਨੂੰ ਇਸ ਵਾਰ ਆਪਣਾ ਉਮੀਦਵਾਰ ਬਣਾਇਆ।
ਇਸ ਦੌਰਾਨ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਉਹ ਬਦਲਾਅ ਦੀ ਰਾਜਨੀਤੀ ਲੈ ਕੇ ਚੋਣ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਪਿੰਡਾਂ ਵਿੱਚ ਲੋਕੀ ਕਾਂਗਰਸ ਅਤੇ ਅਕਾਲੀ ਦਲ ਤੋਂ ਅੱਕ ਚੁੱਕੇ ਹਨ ਅਤੇ ਬਦਲਾਅ ਦੀ ਰਾਜਨੀਤੀ ਚਾਹੁੰਦੇ ਹਨ। ਜਿਸ ਕਰਕੇ ਹੁਣ ਉਨ੍ਹਾਂ ਨੂੰ ਸਮਰਥਨ ਮਿਲਣ ਵਾਲਾ ਹੈ, ਹਲਕਾ ਰਾਏਕੋਟ ਵਿੱਚ ਹਾਲੇ ਵੀ ਆਮ ਆਦਮੀ ਪਾਰਟੀ 'ਤੇ ਲੋਕ ਵਿਸ਼ਵਾਸ ਕਰਦੇ ਹਨ।
ਪੁਰਾਣੇ ਵਿਧਾਇਕ ਦੀ ਦਲ ਬਦਲੀ ਦਾ ਨੁਕਸਾਨ
ਹਾਲਾਂਕਿ ਜਦੋਂ ਨੂੰ ਪੁੱਛਿਆ ਗਿਆ ਕਿ ਤੁਹਾਡੇ ਆਮ ਆਦਮੀ ਪਾਰਟੀ ਤੋਂ ਹੀ ਪੁਰਾਣੇ ਵਿਧਾਇਕ ਜਗਤਾਰ ਜੱਗਾ ਨੇ ਕਾਂਗਰਸ ਦੇ ਨਾਲ ਹੱਥ ਮਿਲਾ ਲਿਆ ਦੋਵਾਂ ਨੇ ਕਿਹਾ ਕਿ ਉਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂਕਿ ਉਨ੍ਹਾਂ ਨੇ ਹਲਕੇ ਦੇ ਵਿੱਚ ਕੋਈ ਕੰਮ ਹੀ ਨਹੀਂ ਕੀਤਾ ਸੀ। ਜਿਸ ਕਰਕੇ ਉਹ ਹੁਣ ਲੋਕਾਂ ਨੂੰ ਮੂੰਹ ਕਿਵੇਂ ਵਿਖਾਉਂਦੇ, ਇਸ ਕਰਕੇ ਉਨ੍ਹਾਂ ਨੇ ਕਾਂਗਰਸ ਨਾਲ ਹੱਥ ਮਿਲਾਉਣਾ ਹੀ ਬਿਹਤਰ ਸਮਝਿਆ।
ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨਾਲ ਜੋਸ਼
ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੇ ਮੁੱਖਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਵਿੱਚ ਹੁਣ ਨਵੇਂ ਜੋਸ਼ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਕ ਇਮਾਨਦਾਰ ਆਗੂ ਹਨ ਅਤੇ ਜੋ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਵਿੱਚ ਕਿਹਾ ਉਹ ਕਰਕੇ ਵਿਖਾਇਆ ਹੈ। ਜਦੋਂ ਕਿ ਰਵਾਇਤੀ ਪਾਰਟੀਆਂ ਤੋਂ ਹੁਣ ਲੋਕ ਤੰਗ ਹੋ ਚੁੱਕੇ ਨੇ ਲੋਕ ਖੁਦ ਬਦਲਾਅ ਦੀ ਰਾਜਨੀਤੀ ਚਾਹੁੰਦੇ ਹਨ, ਇਸ ਕਰਕੇ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਕਿ ਉਹ ਇਹ ਸੀਟ ਜ਼ਰੂਰ ਆਮ ਆਦਮੀ ਪਾਰਟੀ ਦੀ ਝੋਲੀ ਜਿੱਤ ਕੇ ਪਾਉਣਗੇ।
ਇਹ ਵੀ ਪੜੋ: ਅਰਵਿੰਦ ਕੇਜਰੀਵਾਲ ਦਾ ਦਾਅਵਾ: ‘ED ਸਤੇਂਦਰ ਜੈਨ ਨੂੰ ਕਰੇਗੀ ਗ੍ਰਿਫ਼ਤਾਰ’