ETV Bharat / city

ਬੇਅਦਬੀ ਮਾਮਲਾ: ਹਾਈਕੋਰਟ ’ਚ ਰਾਮ ਰਹੀਮ ਦੀ ਪਟੀਸ਼ਨ ’ਤੇ ਸੁਣਵਾਈ - ਪਟੀਸ਼ਨ ’ਤੇ ਹਾਈਕੋਰਟ ਚ ਸੁਣਵਾਈ ਹੋਵੇਗੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਖਿਲ ਕੀਤੀ ਗਈ ਪਟੀਸ਼ਨ ’ਤੇ ਹਾਈਕੋਰਟ ਚ ਸੁਣਵਾਈ ਹੋਵੇਗੀ। ਰਾਮ ਰਹੀਮ ਨੇ ਬੇਅਦਬੀ ਮਾਮਲੇ ਨੂੰ ਸੀਬੀਆਈ ਤੋਂ ਵਾਪਸ ਲੈਣ ਦੇ ਮਤੇ ਨੂੰ ਚੁਣੌਤੀ ਦਿੱਤੀ ਹੈ। ਇਸ ਸਮੇਂ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ’ਚ ਬੰਦ ਹੈ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ
ਡੇਰਾ ਮੁਖੀ ਗੁਰਮੀਤ ਰਾਮ ਰਹੀਮ
author img

By

Published : Jul 19, 2022, 11:25 AM IST

ਚੰਡੀਗੜ੍ਹ: ਦੋ ਸਾਧਵੀਆਂ ਦੇ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਵੇਗੀ। ਰਾਮ ਰਹੀਮ ਨੇ ਬੇਅਦਬੀ ਮਾਮਲੇ ਨੂੰ ਸੀਬੀਆਈ ਤੋਂ ਵਾਪਸ ਲੈਣ ਦੇ ਮਤੇ ਨੂੰ ਚੁਣੌਤੀ ਦਿੱਤੀ ਹੈ। ਦੱਸ ਦਈਏ ਕਿ ਇਹ ਮਤਾ ਪੰਜਾਬ ਵਿਧਾਨਸਭਾ ਚ ਪਾਸ ਕੀਤਾ ਗਿਆ ਸੀ।

ਰਾਮ ਰਹੀਮ ਦੀ ਦਲੀਲ: ਦੱਸ ਦਈਏ ਹਾਈਕੋਰਟ ਚ ਦਰਜ ਪਟੀਸ਼ਨ ਰਾਮ ਰਹੀਮ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਦਲੀਲ ਦਿੱਤੀ ਹੈ ਕਿ ਇੱਕ ਮੁਲਜ਼ਮ ਦੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਇਸ ਮਾਮਲੇ ਚ ਨਾਮਜ਼ਦ ਕਰ ਦਿੱਤਾ ਇਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਐਸਆਈਟੀ ਵੱਲੋਂ ਉਸ ਕੋਲੋਂ ਸੁਨਾਰੀਆ ਜੇਲ੍ਹ ਚ ਪੁੱਛਗਿੱਛ ਵੀ ਕੀਤੀ ਗਈ। ਉਸ ਨੂੰ ਜਾਨਬੁਝ ਕੇ ਫਸਾਇਆ ਜਾ ਰਿਹਾ ਹੈ। ਉਸਦਾ ਇਹ ਵੀ ਕਹਿਣਾ ਹੈ ਕਿ ਰਾਜਨੀਤੀਕ ਹਿੱਤ ਦੇ ਚੱਲਦੇ ਮਾਮਲੇ ਦੀ ਜਾਂਚ ਨੂੰ ਸੀਬੀਆਈ ਤੋਂ ਲੈ ਕੇ ਮੁੜ ਤੋਂ ਐਸਆਈਟੀ ਨੂੰ ਦਿੱਤਾ ਗਿਆ ਹੈ।

'ਬਦਲਾ ਲੈਣ ਦੇ ਲਈ ਪੂਰੀ ਸਾਜਿਸ਼': ਮੀਡੀਆ ਰਿੋਪੋਰਟਾਂ ਦੀ ਮੰਨੀਏ ਤਾਂ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਸਿੱਖ ਆਗੂ ਨੂੰ 467 ਪੇਜ ਦੀ ਰਿਪੋਰਟ ਸੌਂਪੀ ਸੀ। ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਇਸ ਮਾਮਲੇ ਨੂੰ ਬਦਲਾਖੋਰੀ ਦੇ ਚੱਲਦੇ ਅੰਜਾਮ ਚ ਦਿੱਤਾ ਗਿਆ ਹੈ ਕਿਉਂਕਿ ਰਾਮ ਰਹੀਮ ਦੀ ਐਮਐਸਜੀ ਫਿਲਮ ਨੂੰ ਰਿਲੀਜ਼ ਨਹੀਂ ਹੋਈ ਸੀ।

ਪਹਿਲਾਂ ਐਸਆਈਟੀ ਕਰ ਰਹੀ ਸੀ ਜਾਂਚ: ਕਾਬਿਲੇਗੌਰ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਪਹਿਲਾਂ ਐਸਆਈਟੀ ਵੱਲੋਂ ਕੀਤੀ ਜਾ ਰਹੀ ਸੀ। ਇਸ ਦੌਰਾਨ ਐਸਆਈਟੀ ਵੱਲੋਂ ਸੁਨਾਰੀਆ ਜੇਲ੍ਹ ’ਚ ਰਾਮ ਰਹੀਮ ਕੋਲੋਂ ਪੁੱਛਗਿੱਛ ਵੀ ਕੀਤੀ ਸੀ। ਇਸ ਦੇ ਨਾਲ ਹੀ ਐਸਆਈਟੀ ਵੱਲੋਂ ਡੇਰਾ ਸਿਰਸਾ ਵਿੱਚ ਵੀ ਪਹੁੰਚ ਕੀਤੀ ਗਈ ਸੀ ਅਤੇ ਡੇਰਾ ਪ੍ਰਬੰਧਕਾਂ ਤੋਂ ਬੇਅਦਬੀ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।

ਇਹ ਵੀ ਪੜੋ: ਬੱਚਿਆਂ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ: ਅਧਿਆਪਕ ਦੇ ਹੱਕ ਚ ਆਏ ਬੱਚੇ ਅਤੇ ਮਾਪੇ, ਕੀਤੀ ਇਹ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.