ਲੁਧਿਆਣਾ: ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀਆਂ ਦੀ ਰਿਹਾਇਸ਼ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ 6 ਕਰੋੜ ਤੋਂ ਵੱਧ ਦੀ ਨਕਦੀ ਮਿਲੀ ਹੈ।
ਇਹ ਵੀ ਪੜੋ: AAP ਨੇ ਭਗਵੰਤ ਮਾਨ ਨੂੰ ਬਣਾਇਆ CM ਉਮੀਦਵਾਰ
ਜਾਣਕਾਰੀ ਮੁਤਾਬਿਕ ਭੁਪਿੰਦਰ ਨਾਮ ਦੇ ਸ਼ਖਸ ਕੋਲੋਂ 4 ਕਰੋੜ ਰੁਪਏ ਨਕਦੀ ਤੇ ਸ਼ੱਕੀ ਲੈਣ-ਦੇਣ ਨਾਲ ਸਬੰਧਤ ਬਹੁਤ ਸਾਰੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਦੀਪ ਕਪੂਰ ਦੀ ਰਿਹਾਇਸ਼ ਤੋਂ 2 ਕਰੋੜ ਰੁਪਏ ਬਰਾਮਦ ਹੋਏ ਹਨ।
ਇਹ ਵੀ ਪੜੋ: ਰਿਸ਼ਤੇਦਾਰ ਦੇ ਘਰ ਈਡੀ ਦੇ ਛਾਪੇ ’ਤੇ ਸੀਐੱਮ ਚੰਨੀ ਦਾ ਬਿਆਨ, ਕਿਹਾ...
ਕੀ ਹੈ ਮਾਮਲਾ ?
ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗੈਰਕਾਨੂੰਨੀ ਮਾਈਨਿੰਗ ਦੇ ਲੈਣ ਦੇਣ ’ਚ ਇਹ ਛਾਪੇਮਾਰੀ ਕੀਤੀ ਗਈ ਸੀ ਅਤੇ ਮੋਹਾਲੀ ’ਚ ਇਸ ਸਬੰਧੀ ਐਫ ਆਰ ਆਈ ਹੋਈ ਸੀ, ਹਾਲਾਂਕਿ ਇਸ ਮਾਮਲੇ ’ਚ ਗੈਰਕਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ, ਪਰ ਈ ਡੀ ਵਲੋਂ ਪੰਜਾਬ ਭਰ ’ਚ ਇਹ ਰੇਡ ਕੀਤੀ ਗਈ ਹੈ।
ਇਹ ਵੀ ਪੜੋ: ਈਟੀਵੀ ਭਾਰਤ ’ਤੇ ਭਗਵੰਤ ਮਾਨ ਦੀ ਮਾਤਾ ਨੇ ਦੱਸੀਆਂ ਕਈ ਦਿਲਚਸਪ ਗੱਲਾਂ !
ਹੁਣ ਤਕ 10.7 ਕਰੋੜ ਦੀ ਬਰਾਮਦਗੀ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ। ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।
-
Enforcement Directorate recovers Rs 3.9 crores more from the residential premises of Bhupinder Singh Honey during ongoing raids. Around Rs 10.7 crores recovered so far from raids, says an ED official.
— ANI (@ANI) January 19, 2022 " class="align-text-top noRightClick twitterSection" data="
">Enforcement Directorate recovers Rs 3.9 crores more from the residential premises of Bhupinder Singh Honey during ongoing raids. Around Rs 10.7 crores recovered so far from raids, says an ED official.
— ANI (@ANI) January 19, 2022Enforcement Directorate recovers Rs 3.9 crores more from the residential premises of Bhupinder Singh Honey during ongoing raids. Around Rs 10.7 crores recovered so far from raids, says an ED official.
— ANI (@ANI) January 19, 2022
ਮਾਮਲੇ ਸਬੰਧੀ ਚੰਨੀ ਦਾ ਬਿਆਨ
ਮਾਮਲੇ ਸਬੰਧੀ ਸੀਐੱਮ ਚਰਨਜੀਤ ਸਿੰਘ ਚੰਨੀ ਨੇ (Channi on raids at relative's house ) ਕਿਹਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਲੋਕਤੰਤਰ ਦੇ ਲਈ ਚੰਗਾ ਨਹੀਂ ਹੈ। ਅਸੀਂ ਇਸ ਨਾਲ ਲੜਨ ਲਈ ਤਿਆਰ ਹਾਂ। ਪੱਛਮ ਬੰਗਾਲ ਦੀਆਂ ਚੋਣਾਂ ਸਮੇਂ ਵੀ ਇਹੀ ਕੁਝ ਹੋਇਆ ਸੀ।