ETV Bharat / city

ਸਿਹਤ ਮੰਤਰੀ ਵੀਸੀ ਡਾ. ਰਾਜ ਬਹਾਦਰ ਤੋਂ ਮੰਗਣ ਮੁਆਫੀ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਲੁਧਿਆਣਾ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੌਜੂਦ ਡਾਕਟਰਾਂ ਨੇ ਸਿਹਤ ਮੰਤਰੀ ਵੱਲੋਂ ਵੀਸੀ ਡਾ. ਰਾਜ ਬਹਾਦਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਗਈ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪ੍ਰੈਸ ਕਾਨਫਰੰਸ

author img

By

Published : Aug 1, 2022, 11:41 AM IST

ਲੁਧਿਆਣਾ: ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਈਸ ਚਾਂਸਲਰ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਕੀਤੀ ਗਈ ਬਦਸਲੂਕੀ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੰਜਾਬ ਪੱਧਰ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸਿਹਤ ਮੰਤਰੀ ਦੇ ਨਾਲ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ।

ਇਸ ਦੌਰਾਨ ਆਈਐਮਏ ਦੇ ਡਾਕਟਰਾਂ ਨੇ ਸਿੱਧੇ ਤੌਰ ’ਤੇ ਸਿਹਤ ਮੰਤਰੀ ਨੂੰ ਅਨਪੜ੍ਹ ਕਹਿ ਕੇ ਬੋਲਿਆ ਅਤੇ ਕਿਹਾ ਕਿ ਜਿਵੇਂ ਸਕੱਤਰਾਂ ਨੂੰ ਦਿੱਲੀ ਦੇ ਵਿੱਚ ਕੇਜਰੀਵਾਲ ਸਰਕਾਰ ਨੇ ਸਿਖਲਾਈ ਦਿੱਤੀ ਹੈ ਉਸੇ ਤਰ੍ਹਾਂ ਪੰਜਾਬ ਦੇ ਮੰਤਰੀਆਂ ਨੂੰ ਵੀ ਦੇਣੀ ਚਾਹੀਦੀ ਹੈ। ਨਾਲ ਹੀ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਨੂੰ ਤੁਰੰਤ ਦਖ਼ਲ ਦੇ ਕੇ ਸਿਹਤ ਮੰਤਰੀ ਤੋਂ ਭਵਿੱਖ ਵਿਚ ਅਜਿਹੀ ਗਲਤੀ ਨਾ ਕਰਨ ਅਤੇ ਵਾਈਸ ਚਾਂਸਲਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪ੍ਰੈਸ ਕਾਨਫਰੰਸ

ਆਈਐੱਮਏ ਦੇ ਪ੍ਰਧਾਨ ਨੇ ਮੁਹੱਲਾ ਕਲੀਨਿਕਾਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿੱਚ ਡਿਸਪੈਂਸਰੀਆਂ ਅੰਦਰ ਦਵਾਈਆਂ ਨਹੀਂ ਪਹੁੰਚ ਰਹੀਆਂ ਹਨ। ਜੋ ਪਹਿਲਾਂ ਤੋਂ ਹੀ ਸਰਕਾਰੀ ਹਸਪਤਾਲ ਨੇ ਉਨ੍ਹਾਂ ਦੀ ਹਾਲਤ ਸੁਧਾਰਨੀ ਸਰਕਾਰ ਨੂੰ ਚਾਹੀਦੀ ਸੀ ਪਰ ਇਸਦੇ ਬਾਵਜੂਦ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਦਕਿ ਸਰਕਾਰੀ ਹਸਪਤਾਲਾਂ ਦੀ ਦੁਰਦਸ਼ਾ ਹੈ।

ਉੱਥੇ ਹੀ ਦੂਜੇ ਪਾਸੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਸਰਕਾਰੀ ਡਿਸਪੈਂਸਰੀਆਂ ਵਿਚ ਦਵਾਈਆਂ ਦੀ ਸਪਲਾਈ ਵੀ ਬੰਦ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਇਹ ਲੱਗ ਰਿਹਾ ਹੈ ਕਿ ਇਹ ਦਵਾਈਆਂ ਮੁਹੱਲਾ ਕਲੀਨਿਕਾਂ ਵਿੱਚ ਸਪਲਾਈ ਕੀਤੀਆਂ ਜਾਣੀਆਂ ਹਨ।

ਆਈਐੱਮਏ ਨੇ ਇਹ ਵੀ ਕਿਹਾ ਕਿ ਸਰਕਾਰ ਦੇ ਵਿੱਚ ਸਾਡੇ ਕਈ ਨੁਮਾਇੰਦੇ ਸਨ ਪਰ ਹੁਣ ਉਹ ਵੀ ਸਰਕਾਰ ਦੇ ਹੱਕ ਦੀ ਹੀ ਗੱਲ ਕਰ ਰਹੇ ਹਨ। ਇਸ ਦੌਰਾਨ ਆਈਐਮਏ ਵੱਲੋਂ ਜੰਮ ਕੇ ਮੌਜੂਦਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ ਅਤੇ ਤੁਰੰਤ ਸਿਹਤ ਮੰਤਰੀ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ। ਨਾਲ ਹੀ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਹ ਆਉਣ ਵਾਲੇ ਸਮੇਂ ਚ ਵੱਡਾ ਸੰਘਰਸ਼ ਉਲੀਕਣਗੇ।

ਉਹ ਵੀ ਪੜੋ: ਨਸ਼ੇ ਦੀ ਲੋਰ ਵਿੱਚ ਪਾਕਿਸਤਾਨੀ ਨਾਗਰਿਕ ਨੇ ਕੀਤਾ ਇਹ ਕਾਰਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.