ETV Bharat / city

ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਡੋਨੇਸ਼ਨ ਕਾਰਨਰ ਦਾ ਉਦਘਾਟਨ, ਲੋੜਵੰਦ ਬੱਚਿਆਂ ਲਈ ਬਣੇਗਾ ਸਹਾਰਾ

author img

By

Published : Apr 26, 2022, 5:33 PM IST

ਲੁਧਿਆਣਾ ’ਚ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਡੋਨੇਸ਼ਨ ਕਾਰਨਰ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਸ਼ਹਿਰਵਾਸੀ 'ਡੋਨੇਸ਼ਨ ਕਾਰਨਰ' 'ਤੇ ਲੋੜਵੰਦ ਬੱਚਿਆਂ ਲਈ ਸਟੇਸ਼ਨਰੀ ਤੇ ਖਿਡੌਣੇ ਦਾਨ ਕਰ ਸਕਣਗੇ।

ਸ਼ਹਿਰਵਾਸੀ
ਸ਼ਹਿਰਵਾਸੀ

ਲੁਧਿਆਣਾ: ਗਿਵ ਐਂਡ ਟੇਕ' ਦੇ ਸਲੋਗਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਦਰਵਾਜ਼ੇ ਦੇ ਨਾਲ ਇੱਕ 'ਡੋਨੇਸ਼ਨ ਕਾਰਨਰ' ਸਥਾਪਤ ਕੀਤਾ ਗਿਆ ਹੈ। ਇਸ ਡੋਨੇਸ਼ਨ ਕਾਰਨਰ ਵਿੱਚ, ਸ਼ਹਿਰਵਾਸੀ ਹੁਣ ਬੱਚਿਆਂ ਲਈ ਸਟੇਸ਼ਨਰੀ ਅਤੇ ਖਿਡੌਣੇ ਦਾਨ ਕਰ ਸਕਦੇ ਹਨ, ਜੋ ਅੱਗੇ ਲੋੜਵੰਦ ਬੱਚਿਆਂ ਨੂੰ ਵੰਡੇ ਜਾਣਗੇ।

ਡੋਨੇਸ਼ਨ ਕਾਰਨਰ
ਡੋਨੇਸ਼ਨ ਕਾਰਨਰ

ਦੱਸ ਦਈਏ ਕਿ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਂਸਟੇਸ਼ਨਰੀ ਏ.ਟੀ.ਐਮ' ਅਤੇ 'ਖਿਡੌਣਿਆਂ ਵਾਲਾ ਬੈਂਕ' ਵਾਲੇ ਡੋਨੇਸ਼ਨ ਕਾਰਨਰ' ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ 'ਸਟੇਸ਼ਨਰੀ ਏ.ਟੀ.ਐਮ' ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਵਿੱਚ ਰਹਿਣ ਵਾਲੇ ਅਤੇ ਲੋੜਵੰਦ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰੇਗਾ।

ਡੋਨੇਸ਼ਨ ਕਾਰਨਰ

ਉਨ੍ਹਾਂ ਕਿਹਾ ਕਿ ਸ਼ਹਿਰਵਾਸੀ ਨਵੀਂ ਜਾਂ ਪੁਰਾਣੀ ਸਟੇਸ਼ਨਰੀ ਵਾਲੀਆਂ ਵਸਤਾਂ ਜਿਵੇਂ ਕਿ ਪੈਨਸਿਲ, ਸ਼ਾਰਪਨਰ, ਇਰੇਜ਼ਰ, ਪੈਨ, ਰੰਗ, ਨੋਟਬੁੱਕ, ਰਜਿਸਟਰ, ਖਾਲੀ ਕਾਗਜ਼, ਬੱਚਿਆਂ ਦੀਆਂ ਕਿਤਾਬਾਂ ਆਦਿ ਦਾਨ ਕਰ ਸਕਦੇ ਹਨ। 'ਸਟੇਸ਼ਨਰੀ ਏ.ਟੀ.ਐਮ. ਜ਼ਿਲ੍ਹਾ ਪ੍ਰਸ਼ਾਸਨ ਨੂੰ ਘਰਾਂ ਅਤੇ ਦਫ਼ਤਰਾਂ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਸਹਾਈ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਹੁਨਰ ਹੱਟ ਲੁਧਿਆਣਾ ਵੱਲੋਂ ਇਹ ਸਾਰੀਆਂ ਵਸਤਾਂ ਇਕੱਠੀਆਂ ਕਰਕੇੇ ਸਾਫ਼ ਕੀਤੀਆਂ ਜਾਣਗੀਆਂ ਅਤੇ ਅੱਗੇ ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਆਦਿ ਨੂੰ ਦਾਨ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 'ਖਿਡੌਣਿਆਂ ਵਾਲਾ ਬੈਂਕ' ਨਿਵਾਸੀਆਂ ਨੂੰ ਆਪਣੇ ਬੱਚਿਆਂ ਜਾਂ ਪੋਤੇ-ਪੋਤੀਆਂ ਦੇ ਖਿਡੌਣੇ ਦਾਨ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ ਜੋ ਹੁਨਰ ਹੱਟ ਵੱਲੋਂ ਮੁਰੰਮਤ ਤੋਂ ਬਾਅਦ ਅੱਗੇ ਆਂਗਨਵਾੜੀ, ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਦੇ ਬੱਚਿਆਂ ਅਤੇ ਹੋਰ ਲੋੜਵੰਦ ਬੱਚਿਆਂ ਨੂੰ ਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਮਾਪੇ, ਦੇਖਭਾਲ ਕਰਨ ਵਾਲੇ ਆਦਿ ਵੀ ਲੋੜ ਪੈਣ 'ਤੇ ਇਹ ਖਿਡੌਣੇ ਲੈ ਸਕਦੇ ਹਨ, ਪਰ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਨਾਲ ਆਉਣਾ ਲਾਜ਼ਮੀ ਹੋਵੇਗਾ।

ਇਹ ਵੀ ਪੜੋ: ਪ੍ਰਤਾਪ ਬਾਜਵਾ ਦਾ CM ਮਾਨ ’ਤੇ ਵਾਰ, ਕਿਹਾ- 'ਆਮ ਆਦਮੀ ਪਾਰਟੀ ਆਰਐਸਐਸ ਦੀ ਬੀ ਟੀਮ'

ETV Bharat Logo

Copyright © 2024 Ushodaya Enterprises Pvt. Ltd., All Rights Reserved.