ETV Bharat / city

ਬਿਮਾਰੀਆਂ ਦਾ ਗੜ੍ਹ ਬਣਿਆ ਸਨਅਤੀ ਸ਼ਹਿਰ, ਲੋਕ ਪਰੇਸ਼ਾਨ - road problem in ludhiana

ਲੁਧਿਆਣਾ ਦੇ ਰਾਹੋਂ ਰੋਡ 'ਤੇ ਸਥਿਤ ਇਲਾਕੇ ਦੀਆਂ ਸੜਕਾਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਪਾਣੀ ਦੀ ਇਲਾਕੇ ਵਿੱਚ ਵੱਡੀ ਸਮੱਸਿਆ ਹੈ। ਸੀਵਰੇਜ ਦਾ ਪਾਣੀ ਲੀਕ ਹੋ ਰਿਹਾ ਹੈ, ਸੜਕਾਂ 'ਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਉਹੀ ਪਾਣੀ ਫਿਰ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਹੈ।

ਬਿਮਾਰੀਆਂ ਦਾ ਗੜ੍ਹ ਬਣਿਆ ਸਨਅਤੀ ਸ਼ਹਿਰ
ਬਿਮਾਰੀਆਂ ਦਾ ਗੜ੍ਹ ਬਣਿਆ ਸਨਅਤੀ ਸ਼ਹਿਰ
author img

By

Published : Oct 13, 2020, 8:48 PM IST

ਲੁਧਿਆਣਾ: ਸ਼ਹਿਰ ਦੇ ਰਾਹੋਂ ਰੋਡ 'ਤੇ ਸੀਵਰੇਜ ਦਾ ਕੰਮ ਚੱਲਣ ਕਰਕੇ ਇਲਾਕੇ ਦੇ ਲੋਕ ਵੱਡੀ ਸਮੱਸਿਆ ਨਾਲ ਜੂਝ ਰਹੇ ਹਨ। ਪੀਣ ਵਾਲੇ ਪਾਣੀ ਤੋਂ ਲੈ ਕੇ ਟੁੱਟੀਆਂ ਹੋਈਆਂ ਸੜਕਾਂ ਨੇ ਉਨ੍ਹਾਂ ਦੀ ਰੋਜ਼ਾਨਾ ਗਤਿਵਿਧੀਆਂ ਨੂੰ ਪ੍ਰਭਾਵਤ ਕੀਤਾ ਹੈ।

ਬਿਮਾਰੀਆਂ ਦਾ ਗੜ੍ਹ ਬਣਿਆ ਸਨਅਤੀ ਸ਼ਹਿਰ

ਇਲਾਕੇ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਇਸ ਮੁਸ਼ਕਿਲ ਨਾਲ ਜੂਝ ਰਹੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਲਈ ਗੰਦਾ ਪਾਣੀ ਆ ਰਿਹਾ ਹੈ, ਜਿਸ ਕਰਕੇ ਉਹ ਕਈ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਧਰ ਬਹੁਜਨ ਸਮਾਜਵਾਦੀ ਪਾਰਟੀ ਵੱਲੋਂ ਇਲਾਕੇ ਦੀਆਂ ਸੜਕਾਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਪਾਣੀ ਦੀ ਇਲਾਕੇ ਵਿੱਚ ਵੱਡੀ ਸਮੱਸਿਆ ਹੈ। ਸੀਵਰੇਜ ਦਾ ਪਾਣੀ ਲੀਕ ਹੋ ਰਿਹਾ ਹੈ, ਸੜਕਾਂ 'ਤੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਉਹੀ ਪਾਣੀ ਫਿਰ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਹੈ।

ਸਥਾਨਕ ਲੋਕਾਂ ਨੇ ਕਿਹਾ ਕਿ ਉਹ ਬੀਤੇ ਲੰਬੇ ਸਮੇਂ ਤੋਂ ਇਸ ਇਲਾਕੇ ਵਿੱਚ ਰਹਿ ਰਹੇ ਹਨ ਪਰ ਸੜਕਾਂ ਦੀ ਇਹ ਖਸਤਾ ਹਾਲਤ ਤੇ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਪਹਿਲਾਂ ਵਾਂਗ ਹੀ ਬਣੀ ਹੋਈ ਹੈ। ਬਸਪਾ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਵੱਲੋਂ ਇਲਾਕੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਜਗਾਉਣ ਲਈ ਨਾਅਰੇਬਾਜ਼ੀ ਵੀ ਕੀਤੀ ਗਈ। ਜਦੋਂਕਿ ਇਲਾਕੇ ਦੇ ਕੌਂਸਲਰ ਅਕਾਲੀ ਦਲ ਨੇ ਕਿਹਾ ਕਿ ਇਲਾਕੇ ਵਿੱਚ ਜਦੋਂ ਅਕਾਲੀ ਦਲ ਦੀ ਸਰਕਾਰ ਸੀ ਤਾਂ ਕਾਫੀ ਵਿਕਾਸ ਹੋਇਆ ਪਰ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਇਲਾਕੇ ਵਿੱਚ ਹਾਲਾਤ ਬਦ ਤੋਂ ਬੱਤਰ ਹੋ ਗਏ ਹਨ।

ਕੌਂਸਲਰ ਲਾਡੀ ਨੇ ਕਿਹਾ ਕਿ ਪਾਣੀ ਦੀ ਸਮੱਸਿਆ ਇਲਾਕੇ ਵਿੱਚ ਜ਼ਰੂਰ ਹੈ ਕਿਉਂਕਿ ਸੀਵਰੇਜ ਪਾਉਣ ਕਰਕੇ ਮਸ਼ੀਨਾਂ ਰਾਹੀਂ ਸੜਕਾਂ ਪੁੱਟੀਆਂ ਜਾਂਦੀਆਂ ਹਨ ਅਤੇ ਇਸ ਦੌਰਾਨ ਪਾਣੀ ਦੀਆਂ ਪਾਈਪਾਂ ਲੀਕ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਵਿੱਚ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤੁਰੰਤ ਕੰਮ ਕਰਵਾਉਂਦੇ ਹਨ।

ਦੂਜੇ ਪਾਸੇ ਜਦੋਂ ਇਸ ਸਬੰਧੀ ਇਲਾਕੇ ਦੇ ਵਿਧਾਇਕ ਸੰਜੇ ਤਲਵਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕਮੀਆਂ ਕੱਢਣ ਦੀ ਆਦਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਜੋ ਪਿਛਲੀਆਂ ਸਰਕਾਰਾਂ ਵੱਲੋਂ ਕਮੀਆਂ ਛੱਡੀਆਂ ਗਈਆਂ ਸਨ, ਉਨ੍ਹਾਂ ਨੂੰ ਦਰੁਸਤ ਕਰਵਾਉਣ ਲਈ ਹੁਣ ਕੰਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੜਕ ਦੇ ਲਈ 10 ਕਰੋੜ ਦਾ ਪ੍ਰੋਜੈਕਟ ਪਾਸ ਹੋ ਗਿਆ ਹੈ ਅਤੇ ਉਸ ਤੋਂ ਪਹਿਲਾਂ 5 ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਦੀਆਂ ਪਾਈਪਾਂ ਪਾਈਆਂ ਜਾਣੀਆਂ ਹਨ, ਜਿਸ ਕਰਕੇ ਇਲਾਕੇ ਵਿੱਚ ਲੋਕਾਂ ਨੂੰ ਕੁਝ ਸਮੱਸਿਆ ਜ਼ਰੂਰ ਆ ਰਹੀ ਹੈ ਪਰ ਉਨ੍ਹਾਂ ਭਰੋਸਾ ਦਿੱਤਾ ਕਿ ਅਕਤੂਬਰ ਦੇ ਆਖ਼ਰ ਤੱਕ ਇਸ ਸਾਰੀ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ।

ਇੱਕ ਪਾਸੇ ਜਿੱਥੇ ਲਗਾਤਾਰ ਇਲਾਕੇ ਦੇ ਲੋਕ ਵੱਡੀ ਸਮੱਸਿਆ ਨਾਲ ਜੂਝ ਰਹੇ ਨੇ ਉੱਥੇ ਹੀ ਦੂਜੇ ਪਾਸੇ ਧਰਨੇ ਪ੍ਰਦਰਸ਼ਨ ਕਰਕੇ ਵੱਖ-ਵੱਖ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਵੀ ਸੇਕ ਰਹੀਆਂ ਹਨ ਪਰ ਲੋਕਾਂ ਦੀਆਂ ਸਮੱਸਿਆਵਾਂ ਉੱਥੇ ਦੀਆਂ ਉੱਥੇ ਹੀ ਖੜ੍ਹੀਆਂ ਹਨ ਕਿਉਂਕਿ ਨਾ ਤਾਂ ਇਲਾਕੇ ਦੇ ਵਿਧਾਇਕ ਸਮੱਸਿਆ ਦਾ ਹੱਲ ਕਰਨ 'ਚ ਕਾਮਯਾਬ ਹੋ ਸਕੇ ਅਤੇ ਨਾ ਹੀ ਵਿਰੋਧੀ ਪਾਰਟੀਆਂ ਧਰਨੇ ਲਾ ਕੇ ਇਸ ਸਮੱਸਿਆ ਦਾ ਕੋਈ ਹੱਲ ਲੱਭ ਰਹੀਆਂ ਹਨ, ਜਿਸ ਦਾ ਖਾਮਿਆਜ਼ਾ ਸਥਾਨਕ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.