ਲੁਧਿਆਣਾ: ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕੁੱਝ ਕਿਸਾਨ ਜਥੇਬੰਦੀਆਂ ਨੇ ਵੀ ਆਪਣੀ ਰਾਜਨੀਤਕ ਪਾਰਟੀ ਬਣਾ ਲਈ ਹੈ। ਜਿਸ ਦੇ ਚੱਲਦਿਆਂ ਪੰਜਾਬ ਵਿਚਲੀਆਂ 32 ਜਥੇਬੰਦੀਆਂ ਵਿਚੋਂ 22 ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ (Sanyukt Samaj Morcha) ਦਾ ਐਲਾਨ ਕੀਤਾ ਸੀ।
ਇਸ ਦੇ ਚੱਲਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਕਈ ਕਿਸਾਨਾਂ ਦੇ ਮੱਤ ਅਲੱਗ-ਅਲੱਗ ਹਨ। ਜਿਸ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharti Farmers Union Lakhowal) ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਣਗੇ ਨਾ ਹੀ ਕਿਸੇ ਰਾਜਨੀਤਿਕ ਪਾਰਟੀ ਦਾ ਸਮਰਥਨ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਿਕ ਪਾਰਟੀ (Political party) ਬਣਾ ਲਈ ਹੈ ਪਰ ਉਹ ਰਾਜਨੀਤਿਕ ਪਾਰਟੀ ਦਾ ਸਮਰਥਨ ਨਹੀਂ ਕਰਦੇ ਅਤੇ ਨਾ ਹੀ ਚੋਣਾਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਚੁੱਕਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਅਨੁਸਾਰ ਚੋਣਾਂ ਤੋਂ ਦੂਰ ਰਹਿਣਗੇ।
ਇਹ ਵੀ ਪੜ੍ਹੋ : ਕੁਝ ਦਿਨਾਂ 'ਚ ਤਿੰਨ ਗੁਣਾਂ ਵਧੇ ਕੋਰੋਨਾ ਮਾਮਲੇ, ਸਿਆਸੀ ਪਾਰਟੀਆਂ ਕਿੰਨਾ ਸੁਚੇਤ ?
ਇਸ ਦੇ ਨਾਲ ਹੀ ਕਿਸਾਨ ਆਗੂ ਲੱਖੋਵਾਲ ਨੇ ਕਿਹਾ ਕਿ ਕਿਸਾਨ ਸਿਆਸੀ ਪਾਰਟੀਆਂ 'ਚ ਫਸ ਕੇ ਰਹਿਣ ਜਾਣਗੇ ਅਤੇ ਆਪਣੀਆਂ ਮੰਗਾਂ ਜੋ ਹੁਣ ਤੱਕ ਪੂਰੀਆਂ ਨਹੀਂ ਹੋਈਆਂ,ਉਸ ਖਿਲਾਫ਼ ਅਵਾਜ਼ ਨਹੀਂ ਚੁੱਕ ਸਕਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਚੋਣਾਂ 'ਚ ਜਾਣ ਨਾਲ ਪਿੰਡਾਂ 'ਚਿ ਕਿਸਾਨ ਵੰਡੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਐਮ.ਐਸ.ਪੀ, ਕਰਜ਼ ਮੁਆਫ਼ੀ ਦੀ ਮੰਗ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਵਾਉਣ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਦੇ ਨਾਲ ਹੀ ਲੱਖੋਵਾਲ ਨੇ ਕਿਸਾਨਾਂ ਵਲੋਂ ਚੋਣਾਂ ਲੜਨ ਦੇ ਐਲਨਾ 'ਤੇ ਕਿਹਾ ਕਿ ਹਰ ਇੱਕ ਦੀ ਆਪਣਾ ਨਿੱਜੀ ਫੈਸਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਵੀ ਕਿਸਾਨਾਂ 'ਚ ਵਿਚਾਰਕ ਮਤਭੇਦ ਸੀ ਪਰ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹਨ। ਇਸ ਦੇ ਨਾਲ ਹੀ ਰਵਾਇਤੀ ਪਾਰਟੀਆਂ ਵਲੋਂ ਇਲਜ਼ਾਮ ਲਗਾਉਣ 'ਤੇ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਲੋਂ ਕਿਸਾਨਾਂ 'ਤੇ ਹਮੇਸ਼ਾ ਇਲਜ਼ਾਮ ਹੀ ਲਗਾਏ ਗਏ ਹਨ ਅਤੇ ਵੱਖ-ਵੱਖ ਨਾਮਾਂ ਨਾਲ ਸੰਬੋਧਨ ਕੀਤਾ ਜਾਂਦਾ ਰਿਹਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪੰਜਾਬ ਪੁਲਿਸ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਕੀਤਾ ਇਹ ਐਲਾਨ