ਲੁਧਿਆਣਾ: ਜਿੱਥੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ ਉੱਥੇ ਹੀ ਨਵੇਂ ਲੇਬਰ ਐਕਟ ਦੇ ਵਿਰੋਧ ’ਚ ਮਜ਼ਦੂਰਾਂ ਵੱਲੋਂ ਵੀ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਭਰ ਦੇ ਮਜ਼ਦੂਰਾਂ ਨੇ ਲੁਧਿਆਣਾ ਵਿੱਚ ਇਕੱਠੇ ਹੋਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਨਵੇਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨੀ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਥੇ ਹੀ ਉਹ ਹੁਣ ਮਜ਼ਦੂਰਾਂ ਦੇ ਹੱਕ ਦੇ ਕਾਨੂੰਨਾਂ ਦੇ ਵਿੱਚ ਬਦਲਾਅ ਕਰਕੇ ਉਸ ਨੂੰ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਦੇਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜੋ: DSGMC ਚੋਣਾਂ ਲਈ ਜਾਗੋ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਦੇ ਕਾਨੂੰਨਾਂ ਦੇ ਵਿੱਚ ਬਦਲਾਅ ਕੀਤੇ ਹਨ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਵੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਕਿਸਾਨ ਅਤੇ ਮਜ਼ਦੂਰ ਮਿਲ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨਗੇ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨਾਂ ਦੇ ਖ਼ਿਲਾਫ਼ ਪ੍ਰਸਤਾਵ ਲਿਆਵੇ।
ਇਹ ਵੀ ਪੜੋ: ਹਰਿਆਣਾ ’ਚ ਕਿਸਾਨਾਂ ਨੇ ਭਾਜਪਾ ਤੇ ਜੇਜੇਪੀ ਆਗੂਆਂ ਨੂੰ ਦਿੱਤੀ ਚਿਤਾਵਨੀ