ਲੁਧਿਆਣਾ : ਸਥਾਨਕ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸੀਵਰੇਜ ਅਤੇ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਸਮੇਂ ਵਿਧਾਇਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਪ੍ਰਾਜੈਕਟ ਉਨ੍ਹਾਂ ਦਾ ਡਰੀਮ ਪ੍ਰਾਜੈਕਟ ਹੈ। ਇਸ ਉੱਤੇ ਆਉਣ ਵਾਲੀ ਲਾਗਤ ਇੱਕ ਕਰੋੜ ਅਠਾਈ ਲੱਖ ਰੁਪਏ ਹੈ, ਜਿਸ ਦਾ ਚੈੱਕ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਾਜੈਕਟ 'ਤੇ ਕੰਮ ਕਰਨ ਲਈ ਮਨਰੇਗਾ ਮਜ਼ਦੂਰ ਲਗਾਏ ਜਾਣਗੇ।
ਇਸ ਸਮੇਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪਾਇਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾਵੇਗਾ। ਪਿੰਡ ਘੁਡਾਣੀ ਵਿਖੇ ਇੱਕ ਕਰੋੜ ਅਠਾਈ ਲੱਖ ਦਾ ਚੈੱਕ ਸੌਂਪਣ ਸਮੇਂ ਵਿਧਾਇਕ ਲੱਖਾ ਨੇ ਕਿਹਾ ਕਿਉਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਚਾਇਤ ਮੰਤਰੀ ਪੰਜਾਬ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਜਿਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਉਨ੍ਹਾਂ ਨੂੰ ਆਪਣੇ ਇਸ ਡ੍ਰੀਮ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਰਾਸ਼ੀ ਦਿੱਤੀ ਹੈ।
ਇਸ ਸਮੇਂ ਹਰਮਿੰਦਰ ਸਿੰਘ ਛਿੰਦਾ ਜਨਰਲ ਸੈਕਟਰੀ ਪੰਜਾਬ ਕਾਂਗਰਸ ਨੇ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਸਿਰੋਪਾ ਦੇ ਕੇ ਸਨਮਾਨਤ ਵੀ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਕੀ ਉਨ੍ਹਾਂ ਦੇ ਪਿੰਡ ਨੂੰ ਵਿਧਾਇਕ ਲੱਖਾ ਵੱਲੋਂ ਇੰਨੀ ਵੱਡੀ ਰਾਸ਼ੀ ਅਤੇ ਪ੍ਰਾਜੈਕਟ ਦਿੱਤਾ ਗਿਆ ਹੈ ।