ETV Bharat / city

ਕੋਰੋਨਾ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ - ਮੁੱਢਲੇ ਪੜਾਅ 'ਤੇ ਕੇਸਾਂ ਦੀ ਪਛਾਣ ਕਰਨ

ਮੁੱਖ ਮੰਤਰੀ ਪੰਜਾਬ ਚਲੋਂ ਵਰਚੂਅਲ ਢੰਗ ਨਾਲ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਕੋਰੋਨਾ ਰੋਕਥਾਮ 'ਚ ਉਹ ਵੀ ਆਪਣਾ ਯੋਗਦਾਨ ਪਾਉਣ। ਇਸ 'ਚ ਪੇਂਡੂ ਵਿਕਾਸ ਅਤੇ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਇਸ ਮੁਹਿੰਮ ਦਾ ਮਕਸਦ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਕੋਰੋਨਾ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ

author img

By

Published : May 18, 2021, 8:57 PM IST

ਲੁਧਿਆਣਾ: ਕੋਰੋਨਾ ਦੀ ਦੂਜੀ ਲਹਿਰ ਜੋ ਕਿ ਹੁਣ ਪੇਂਡੂ ਖੇਤਰਾਂ ਵਿੱਚ ਜ਼ੋਰ ਫੜ ਰਹੀ ਹੈ, ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਕੇਂਦਰੀ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਰੋਨਾ ਦੇ ਵਿਰੁੱਧ ਇੱਕ ਵੱਡੇ ਪੱਧਰ ਦੀ ਜਾਗਰੂਕਤਾ ਮੁਹਿੰਮ ਦੀ ਸੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਕੋਵਿਡ ਦੇ ਲੱਛਣ ਹੋਣ 'ਤੇ ਤੁਰੰਤ ਡਾਕਟਰੀ ਸਲਾਹ ਲਈ ਪ੍ਰੇਰਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਾਲ-ਨਾਲ ਹੱਥਾਂ ਨੂੰ ਵਾਰ-ਵਾਰ ਧੋਣ ਦੀ ਮਹੱਤਤਾ ਬਾਰੇ ਵੀ ਦੱਸਿਆ ਜਾਵੇਗਾ।

ਕੋਰੋਨਾ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਪੰਜਾਬ ਚਲੋਂ ਵਰਚੂਅਲ ਢੰਗ ਨਾਲ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਕੋਰੋਨਾ ਰੋਕਥਾਮ 'ਚ ਉਹ ਵੀ ਆਪਣਾ ਯੋਗਦਾਨ ਪਾਉਣ। ਇਸ 'ਚ ਪੇਂਡੂ ਵਿਕਾਸ ਅਤੇ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਇਸ ਮੁਹਿੰਮ ਦਾ ਮਕਸਦ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਡੀ.ਸੀ ਦਾ ਕਹਿਣਾ ਕਿ ਮਰੀਜ਼ਾਂ ਦੁਆਰਾ ਦੇਰੀ ਨਾਲ ਡਾਕਟਰਾਂ ਤੱਕ ਪਹੁੰਚ ਕਰਨਾ ਚਿੰਤਾਜਨਕ ਹੈ, ਕਿਉਂਕਿ ਪੇਂਡੂ ਲੋਕ ਆਪ ਹੀ ਆਪਣਾ ਇਲਾਜ਼ ਸੁਰੂ ਕਰ ਲੈਂਦੇ ਹਨ ਅਤੇ ਲੱਛਣਾਂ ਨੂੰ ਹਲਕੇ ਵਿੱਚ ਲੈਂਦੇ ਹਨ, ਜੋ ਬਾਅਦ ਵਿਚ ਗੰਭੀਰ ਸਥਿਤੀ ਵੱਲ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮੁੱਢਲੇ ਪੜਾਅ 'ਤੇ ਕੇਸਾਂ ਦੀ ਪਛਾਣ ਕਰਨ ਅਤੇ ਸੰਕਰਮਿਤ ਵਿਅਕਤੀਆਂ ਨੂੰ ਇਕਾਂਤਵਾਸ ਕਰਕੇ ਪਸਾਰ ਲੜੀ ਨੂੰ ਤੋੜਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਦੇਰੀ ਨਾਲ ਨਿਰੀਖਣ ਮੌਤ ਦਰ ਦਾ ਵੱਡਾ ਕਾਰਨ ਹੈ।

ਉਨ੍ਹਾਂ ਕਿਹਾ ਗਿਆ ਕਿ ਵਲੰਟੀਅਰਾਂ ਦੀਆਂ ਇਹ ਸਾਂਝੀਆਂ ਟੀਮਾਂ ਅਫਵਾਹਾਂ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਦਿਆਂ ਯੋਗ ਟੀਕਾਕਰਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਲਦ ਟੈਸਟਿੰਗ ਅਤੇ ਇਲਾਜ ਦੇ ਸੁਨੇਹੇ ਨੂੰ ਅੱਗੇ ਵਧਾਉਣ ਦਾ ਕੰਮ ਕਰਨਗੀਆਂ।ਉਨ੍ਹਾਂ ਕਿਹਾ ਕਿ ਇਹ ਟੀਮਾਂ ਮਹਾਂਮਾਰੀ ਦੇ ਵਿਰੁੱਧ ਜੰਗ ਵਿਚ ਪੰਜਾਬ ਦੀ ਜਿੱਤ ਨੂੰ ਯਕੀਨੀ ਬਣਾਉਣ 'ਚ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਕੰਮਕਾਜ ਦੌਰਾਨ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਦੇ ਅਭਿਆਸਾਂ ਸਮੇਤ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਜਾਗਰੂਕ ਕਰਨਗੀਆਂ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਇਸ ਮੁਹਿੰਮ 'ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ ਕਿਉਂਕਿ ਕੇਵਲ ਜਾਗਰੁਕਤਾ ਹੀ ਲੁਧਿਆਣਾ ਦੇ ਸਾਰੇ 947 ਪਿੰਡਾਂ ਵਿਚ ਕੋਵਿਡ-19 ਮਹਾਂਮਾਰੀ ਨੂੰ ਰੋਕਣ ਵਿਚ ਸਹਾਇਤਾ ਕਰ ਸਕਦੀ ਹੈ।

ਇਹ ਵੀ ਪੜ੍ਹੋ:ਧੂੰਆਂ-ਧੂੰਆਂ ਸ਼ਹਿਰ: ਕਰਮਚਾਰੀਆਂ ਦੇ ਕਹਿਣ ’ਤੇ ਰੇਲਵੇ ਸਟੇਸ਼ਨ ’ਤੇ ਸਾੜੀ ਪਰਾਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.