ETV Bharat / city

ਫ਼ੀਸਾਂ ਮੁਆਫ਼ ਕਰਵਾਉਣ ਲਈ ਖ਼ੂਨ ਨਾਲ ਲਿਖਿਆ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ - capt amarinder

ਲੋਕ ਇਨਸਾਫ਼ ਪਾਰਟੀ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਅੱਗੇ ਕੁਝ ਸਕੂਲੀ ਵਿਦਿਆਰਥੀਆਂ ਦੇ ਨਾਲ ਮਿਲ ਕੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਮੰਗਣ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।

lok insaaf party asks capt amarinder to waive off fees in all schools
ਫ਼ੀਸਾਂ ਮੁਆਫ਼ ਕਰਵਾਉਣ ਲਈ ਖ਼ੂਨ ਨਾਲ ਲਿਖਿਆ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ
author img

By

Published : May 19, 2020, 5:43 PM IST

ਲੁਧਿਆਣਾ: ਪੰਜਾਬ ਵਿੱਚ ਲਗਾਤਾਰ ਸਿੱਖਿਆ ਵਿਭਾਗ ਸਕੂਲਾਂ ਨੂੰ ਫੀਸਾਂ ਲੈਣ ਤੋਂ ਮਨ੍ਹਾ ਕਰ ਰਿਹਾ ਹੈ ਅਤੇ ਸਿਰਫ਼ ਆਨਲਾਈਨ ਟਿਊਸ਼ਨ ਫੀਸ ਅਦਾ ਕਰਨ ਦੀ ਹੀ ਗੱਲ ਕਹੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਕੁਝ ਨਿੱਜੀ ਸਿੱਖਿਆ ਅਦਾਰੇ ਸਕੂਲੀ ਵਿਦਿਆਰਥੀਆਂ ਤੋਂ ਲਗਾਤਾਰ ਫੀਸ ਦੀ ਮੰਗ ਕਰ ਰਹੇ ਹਨ। ਇਸ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਲੋਕ ਇਨਸਾਫ਼ ਪਾਰਟੀ ਨੇ ਲੁਧਿਆਣਾ ਦੇ ਡੀਸੀ ਦਫ਼ਤਰ ਅੱਗੇ ਕੁੱਝ ਸਕੂਲੀ ਵਿਦਿਆਰਥੀਆਂ ਦੇ ਨਾਲ ਮਿਲ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਫ਼ੀਸਾਂ ਮੁਆਫ਼ ਕਰਵਾਉਣ ਲਈ ਖ਼ੂਨ ਨਾਲ ਲਿਖਿਆ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੱਚਿਆਂ ਤੋਂ ਕਿਸੇ ਤਰ੍ਹਾਂ ਦੀ ਫੀਸ ਨਾ ਲੈਣ ਦੀ ਅਪੀਲ ਕੀਤੀ ਗਈ ਅਤੇ ਖੂਨ ਦੇ ਨਾਲ ਲਿਖਿਆ ਇੱਕ ਪੱਤਰ ਵੀ ਲੁਧਿਆਣਾ ਦੇ ਏਡੀਸੀ ਨੂੰ ਸੌਂਪਿਆ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸੰਨੀ ਕੈਂਥ ਨੇ ਕਿਹਾ ਕਿ ਲੋਕ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਕਰਕੇ ਘਾਟੇ ਵੱਲ ਜਾ ਰਹੇ ਹਨ। ਇੱਕ ਪਾਸੇ ਲੋਕਾਂ ਦੇ ਕੰਮਕਾਰ ਬੰਦ ਹਨ ਅਤੇ ਦੂਜੇ ਪਾਸੇ ਕੁੱਝ ਸਿੱਖਿਆ ਅਦਾਰੇ ਵਿਦਿਆਰਥੀਆਂ ਤੋਂ ਫੀਸਾਂ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਕਿਸੇ ਨੂੰ ਜਦੋਂ ਕੋਈ ਆਮਦਨ ਨਹੀਂ ਹੈ ਤਾਂ ਉਹ ਸਕੂਲਾਂ ਦੀ ਫੀਸ ਕਿਵੇਂ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਏਡੀਸੀ ਨੂੰ ਉਨ੍ਹਾਂ ਨੇ ਖ਼ੂਨ ਨਾਲ ਲਿਖਿਆ ਮੰਗ ਪੱਤਰ ਸੌਂਪਿਆ ਹੈ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚ ਸਕੇ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਫ਼ੀਸਾਂ ਮੁਆਫ਼ ਹੋਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.